TODAY'S NEWS
ਚੰਡੀਗੜ੍ਹ: ਫੀਡਫਰੰਟ ਨਿਊਜ਼ ਨੇ ਆਪਣੇ ਕਾਰਜ ਨਿਯਮਾਂ ਦੀ ਉਲੰਘਣਾ ਅਤੇ ਅਨੁਸ਼ਾਸਨਹੀਣਤਾ ਦਿਖਾਉਣ ਵਾਲੇ ਤਿੰਨ ਪੱਤਰਕਾਰਾਂ ਨੂੰ ਪੱਕੇ ਤੌਰ ‘ਤੇ ਬਰਖਾਸਤ ਕਰ ਦਿੱਤਾ ਹੈ। ਸੰਸਥਾ ਨੇ ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਇਹ ਕਦਮ ਸੰਸਥਾ ਦੀ ਸਾਖ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਾਜ਼ਮੀ ਸੀ। ਇਸ ਮਾਮਲੇ ਵਿੱਚ ਦੋ ਹੋਰ ਪੱਤਰਕਾਰਾਂ ਸਬੰਧੀ ਆਖਰੀ ਫ਼ੈਸਲਾ ਇਸ ਮਹੀਨੇ ਦੀ 31 ਤਾਰੀਖ਼ ਨੂੰ ਲਿਆ ਜਾਵੇਗਾ। ਅਨੁਸ਼ਾਸਨਹੀਣਤਾ ਬਣੀ ਕਾਰਨ ਪੰਜਾਬ ਸਟੇਟ ਦੇ ਮੁੱਖ ਸੰਪਾਦਕ ਹਰਸ਼ ਗੋਗੀ ਨੇ ਹੈੱਡ ਆਫਿਸ ਨੂੰ ਦੱਸਿਆ ਕਿ ਪਿਛਲੇ ਦਿਨੀਂ ਹੋਈ ਸਾਲਾਨਾ ਮੀਟਿੰਗ ਵਿੱਚ ਜਾਣਬੁੱਝ ਕੇ ਗੈਰਹਾਜ਼ਰ ਰਹਿਣ ਵਾਲੇ ਛੇ ਪੱਤਰਕਾਰਾਂ ਨੂੰ ਇੱਕ ਮਹੀਨਾ ਪਹਿਲਾਂ ਹੀ ਨੋਟਿਸ ਜਾਰੀ ਕੀਤਾ ਗਿਆ ਸੀ। ਉਨ੍ਹਾਂ ਨੂੰ ਆਪਣਾ ਸਪੱਸ਼ਟੀਕਰਨ ਦੇਣ ਅਤੇ ਨਿਯਮਾਂ ਅਨੁਸਾਰ ਜੁਰਮਾਨਾ ਭਰਨ ਲਈ ਕਿਹਾ ਗਿਆ ਸੀ, ਪਰ ਉਨ੍ਹਾਂ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ। ਜਦੋਂ ਨਾ ਤਾਂ ਕੋਈ ਸਪੱਸ਼ਟੀਕਰਨ ਦਿੱਤਾ ਗਿਆ ਅਤੇ ਨਾ ਹੀ ਜੁਰਮਾਨਾ ਭਰਿਆ ਗਿਆ, ਤਾਂ ਉਨ੍ਹਾਂ ਨੂੰ ਇੱਕ ਮਹੀਨੇ ਲਈ ਮੁਅੱਤਲ ਕਰਕੇ 30 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ। ਤਿੰਨ ਪੱਤਰਕਾਰਾਂ ਦੀ ਸੇਵਾਵਾਂ ਖ਼ਤਮ 27 ਅਗਸਤ ਨੂੰ ਇਹ ਮਿਆਦ ਪੂਰੀ ਹੋਣ ਤੋਂ ਬਾਅਦ ਜਵਾਬਤਲਬੀ ਨਾ ਕਰਨ ਵਾਲੇ ਤਿੰਨ ਪੱਤਰਕਾਰਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਬਰਖਾਸਤ ਕੀਤੇ …

