ਨਕੋਦਰ: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਸਪੋਰਟਸ ਕਲੱਬ, ਨਕੋਦਰ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਦੇਸ਼ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ ਜੀ ਦਾ 118ਵਾਂ ਜਨਮਦਿਨ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਕਲੱਬ ਦੇ ਮੈਂਬਰਾਂ ਨੇ ਸ਼ਹੀਦ ਭਗਤ ਸਿੰਘ ਜੀ ਦੀ ਪ੍ਰਤਿਮਾ ‘ਤੇ ਸਿਰੋਪਾਓ ਪਹਿਨਾ ਕੇ ਫੁੱਲਾਂ ਦੇ ਹਾਰ ਪਾਏ ਅਤੇ ਸ਼ਰਧਾ ਭੇਟ ਕਰਦਿਆਂ ਲੱਡੂ ਵੰਡੇ ਗਏ।
ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਅਪੀਲ
ਇਸ ਮੌਕੇ ਤੇ ਕਲੱਬ ਦੇ ਪੰਜਾਬ ਪ੍ਰਧਾਨ ਐਡਵੋਕੇਟ ਗੌਰਵ ਨਾਗਰਾਜ ਨੇ ਇਕੱਠੇ ਹੋਏ ਸਮੂਹ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਜੀ ਦੇ ਅਸੂਲਾਂ ਅਤੇ ਉਨ੍ਹਾਂ ਵੱਲੋਂ ਪਾਏ ਪੂਰਨਿਆਂ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਐਡਵੋਕੇਟ ਨਾਗਰਾਜ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਹੀ ਸਮਾਜਿਕ ਬੁਰਾਈਆਂ ਤੋਂ ਦੂਰ ਕੀਤਾ ਜਾ ਸਕਦਾ ਹੈ ਅਤੇ ਇਹੀ ਸ਼ਹੀਦ ਭਗਤ ਸਿੰਘ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਵੱਡੀ ਗਿਣਤੀ ‘ਚ ਲੋਕਾਂ ਨੇ ਕੀਤੀ ਸ਼ਮੂਲੀਅਤ
ਇਸ ਸ਼ਰਧਾਂਜਲੀ ਸਮਾਗਮ ਵਿੱਚ ਸਤਿੰਦਰ ਮੱਟੂ (ਉਪ ਪ੍ਰਧਾਨ), ਸ਼੍ਰੀ ਹੈਪੀ ਖਾਲਸਾ, ਲਵ ਚੰਦੀ, ਹਰਮੀਤ ਸਿੰਘ, ਮਨਵੀਰ ਸਿੰਘ, ਰਾਜੇਸ਼ ਟੱਕਰ, ਹਰਮਨ ਨਿੱਜਰ, ਦਵਿੰਦਰ ਸਹਿਮ, ਹਰਮਨ ਭਾਟੀਆ, ਰਾਜੇਸ਼ ਚਾਵਲਾ, ਸ. ਬਲਵੀਰ ਸਿੰਘ ਸਬ-ਇੰਸਪੈਕਟਰ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਸਾਰਿਆਂ ਨੇ ਇਕੱਠੇ ਹੋ ਕੇ ਭਗਤ ਸਿੰਘ ਜੀ ਨੂੰ ਫੁੱਲਾਂ ਦੇ ਹਾਰ ਪਾਏ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਗਾਏ।
