ਨੂਰਮਹਿਲ: ਨੂਰਮਹਿਲ ਦੇ ਕੋਟਲਾ ਭਾਗੂ ਮੁਹੱਲਾ (ਵਾਰਡ ਨੰਬਰ 13) ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਦੋਂ ਵੱਡੀ ਮਜ਼ਬੂਤੀ ਮਿਲੀ ਜਦੋਂ 64 ਵਿਅਕਤੀਆਂ ਨੇ ਦੂਜੀਆਂ ਪਾਰਟੀਆਂ ਨੂੰ ਛੱਡ ਕੇ ‘ਆਪ’ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕੋਟਲਾ ਭਾਗੂ ਮੁਹੱਲੇ ਦੇ ਵਿਕਾਸ ਨੂੰ ਲੈ ਕੇ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਵਿਧਾਇਕਾ ਮਾਨ ਨੇ ਕਿਹਾ ਕਿ ਲੋਕ ਰੋਜ਼ਾਨਾ ਵੱਡੀ ਗਿਣਤੀ ਵਿੱਚ ਦੂਸਰੀਆਂ ਪਾਰਟੀਆਂ ਨੂੰ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ, ਜੋ ਪੰਜਾਬ ਸਰਕਾਰ ਦੀਆਂ ਨੀਤੀਆਂ ਵਿੱਚ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਸ਼ਮੂਲੀਅਤ ਬਲਾਕ ਪ੍ਰਧਾਨ ਸਰਬਜੀਤ ਕੌਰ, ਦਵਿੰਦਰ ਸੰਧੂ, ਅਤੇ ਲੇਡੀਜ਼ ਵਿੰਗ ਕੋਆਰਡੀਨੇਟਰ ਰੇਸ਼ਮਾ ਦੀ ਪ੍ਰੇਰਨਾ ਸਦਕਾ ਸੰਭਵ ਹੋਈ ਹੈ।
‘ਆਪ’ ਵਿੱਚ ਸ਼ਾਮਲ ਹੋਏ ਪ੍ਰਮੁੱਖ ਵਿਅਕਤੀ:
ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਵਿੱਚ ਬਲਵੀਰ ਸਿੰਘ, ਰਜਿੰਦਰ ਸਿੰਘ, ਕੁਲਦੀਪ ਸਿੰਘ, ਅਜੀਤ ਸਿੰਘ, ਖੁਸ਼ਵੰਤ ਸਿੰਘ, ਹੈਪੀ ਲੰਬੜ, ਸੁਖਵਿੰਦਰ ਸਿੰਘ, ਸੋਨੀ, ਜਸ਼ਨਦੀਪ, ਜਸਕਰਨ ਸਿੰਘ, ਡਾਕਟਰ ਬਲਵੀਰ ਸਿੰਘ, ਪਰਮਜੀਤ ਸਿੰਘ, ਸ਼ਿੰਗਾਰਾ ਸਿੰਘ, ਜਰਨੈਲ ਸਿੰਘ ਸਮੇਤ ਕਈ ਪੁਰਸ਼ ਮੈਂਬਰ ਸ਼ਾਮਲ ਸਨ। ਮਹਿਲਾਵਾਂ ਵਿੱਚ ਸਰਬਜੀਤ ਕੌਰ, ਕਮਲਜੀਤ ਕੌਰ, ਕੁਲਵਿੰਦਰ ਕੌਰ, ਅਮਨਦੀਪ ਕੌਰ, ਮਨਜੀਤ ਕੌਰ, ਗੁਰਮੀਤ ਕੌਰ, ਜਸਵਿੰਦਰ ਕੌਰ, ਸੁਖਮਿੰਦਰ ਕੌਰ, ਨਛੱਤਰ ਕੌਰ, ਦਲਜੀਤ ਕੌਰ, ਰਜਿੰਦਰ ਕੌਰ, ਜਸਵਿੰਦਰ ਕੌਰ, ਅਮਰਜੀਤ ਕੌਰ, ਕਮਲਾ ਰਾਣੀ, ਜੋਗਿੰਦਰ ਕੌਰ, ਹਰਬੰਸ ਕੌਰ ਅਤੇ ਰਣਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਬੀਬੀਆਂ ਸ਼ਾਮਲ ਹੋਈਆਂ। ਬੀਬੀ ਮਾਨ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਨਵੇਂ ਮੈਂਬਰਾਂ ਨੂੰ ਜੀ ਆਇਆਂ ਆਖਿਆ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ ‘ਤੇ ਪਿੰਕਾ ਸੇਖੜੀ, ਰਾਜੀਵ ਮਿਸਰ, ਰਾਜੂ ਉੱਪਲ (ਐਸ.ਸੀ. ਵਿੰਗ ਕੋਆਰਡੀਨੇਟਰ), ਲਖਵੀਰ ਸਿੰਘ ਸ਼ੀਰ ਉੱਪਲ (ਚੇਅਰਮੈਨ ਮਾਰਕੀਟ ਨੂਰਮਹਿਲ) ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।
