ਨਕੋਦਰ: ਸਰਕਾਰੀ ਆਮ ਆਦਮੀ ਕਲੀਨਿਕ, ਉੱਗੀ ਵਿਖੇ ਪਿਛਲੇ ਲੰਬੇ ਸਮੇਂ ਤੋਂ ਐਂਬੂਲੈਂਸ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪੂਰਾ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਅੱਜ ਇੱਕ ਨਵੀਂ ਐਂਬੂਲੈਂਸ ਆਮ ਆਦਮੀ ਕਲੀਨਿਕ, ਉੱਗੀ ਨੂੰ ਭੇਂਟ ਕੀਤੀ ਗਈ। ਵਿਧਾਇਕਾ ਮਾਨ ਵੱਲੋਂ ਹਰੀ ਝੰਡੀ ਦਿਖਾ ਕੇ ਇਸ ਐਂਬੂਲੈਂਸ ਨੂੰ ਲੋਕਾਂ ਦੀ ਸਹੂਲਤ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕਾ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਿਹਤ ਸਹੂਲਤਾਂ ਵੱਲ ਲਗਾਤਾਰ ਧਿਆਨ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਆਮ ਆਦਮੀ ਮਹੱਲਾ ਕਲੀਨਿਕ ਨੂੰ ਇਹ ਐਂਬੂਲੈਂਸ ਦਿੱਤੀ ਗਈ ਹੈ, ਜੋ ਲੋਕਾਂ ਦੀ ਸਹੂਲਤ ਲਈ ਰੋਜ਼ਾਨਾ ਸਮਰਪਿਤ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਿਸ ਵੀ ਕਿਸੇ ਹਸਪਤਾਲ ਜਾਂ ਕਲੀਨਿਕ ਵਿੱਚ ਡਾਕਟਰਾਂ ਦੀ ਘਾਟ ਹੈ, ਉਸ ਨੂੰ ਵੀ ਜਲਦੀ ਦੂਰ ਕਰ ਦਿੱਤਾ ਜਾਵੇਗਾ ਕਿਉਂਕਿ ਨਵੇਂ ਡਾਕਟਰ ਆ ਰਹੇ ਹਨ। ਵਿਧਾਇਕਾ ਮਾਨ ਨੇ ਦੱਸਿਆ ਕਿ ਇਹ ਐਂਬੂਲੈਂਸ ਉੱਗੀ ਵਿਖੇ ਹੀ ਸਥਿਤ ਰਹੇਗੀ ਅਤੇ ਐਮਰਜੈਂਸੀ ਦੇ ਹਾਲਾਤ ਵਿੱਚ ਇਲਾਕੇ ਦੇ ਲੋਕ ਇਸ ਸਹੂਲਤ ਦਾ ਲਾਭ ਉਠਾ ਸਕਦੇ ਹਨ। ਉਨ੍ਹਾਂ ਆਖਿਆ ਕਿ ਇਸ ਐਂਬੂਲੈਂਸ ਨਾਲ ਐਮਰਜੈਂਸੀ ਦੌਰਾਨ ਮਰੀਜ਼ਾਂ ਨੂੰ ਸ਼ਿਫਟ ਕਰਨ ਵਿੱਚ ਆਸਾਨੀ ਹੋਵੇਗੀ ਅਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਹਲਕੇ ਦੇ ਵਿਕਾਸ ਵਿੱਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਕਲੀਨਿਕ ਦਾ ਸਟਾਫ਼ ਅਤੇ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਵਰਕਰ ਮੌਜੂਦ ਰਹੇ।
ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਉੱਗੀ ਇਲਾਕੇ ਨੂੰ ਨਵੀਂ ਐਂਬੂਲੈਂਸ ਭੇਂਟ
"ਹਲਕੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ" - ਵਿਧਾਇਕਾ ਇੰਦਰਜੀਤ ਕੌਰ ਮਾਨ
2.9K
ਇਹ ਖ਼ਬਰ ਤੁਹਾਨੂੰ ਕਿਹੋ ਜਿਹੀ ਲੱਗੀ?
ਵਧੀਆ0ਠੀਕ-ਠਾਕ0