ਲੁਧਿਆਣਾ: ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਦੀ ਬਿਮਾਰੀ ਤੋਂ ਬਚਾਅ ਸਬੰਧੀ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਦੱਸਿਆ ਕਿ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਤਹਿਤ ਅੱਜ ਵਿਭਾਗ ਦੀਆਂ ਟੀਮਾਂ ਨੇ ਜ਼ਿਲ੍ਹੇ ਭਰ ਵਿੱਚ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਅਤੇ ਆਮ ਲੋਕਾਂ ਨੂੰ ਡੇਂਗੂ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ। ਡਾ. ਰਮਨਦੀਪ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਮੱਛਰ ਦੇ ਖਾਤਮੇ ਲਈ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰਨ ਤਾਂ ਕਿ ਡੇਂਗੂ ਦੀ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਜਿਲ੍ਹਾ ਐਪੀਡੈਮੀਓਲੋਜਿਸਟ ਡਾ. ਸ਼ੀਤਲ ਨਾਰੰਗ ਨੇ ਦੱਸਿਆ ਕਿ ਘਰਾਂ ਦੀਆਂ ਛੱਤਾਂ ‘ਤੇ ਪਏ ਕਬਾੜ ਦੇ ਸਮਾਨ ਅਤੇ ਟਾਇਰਾਂ ਆਦਿ ਵਿੱਚ ਬਾਰਿਸ਼ਾਂ ਦੇ ਖੜ੍ਹੇ ਸਾਫ਼ ਪਾਣੀ ਵਿੱਚ ਡੇਂਗੂ ਦਾ ਮੱਛਰ ਪੈਦਾ ਹੁੰਦਾ ਹੈ। ਇਸ ਲਈ ਛੱਤਾਂ ‘ਤੇ ਪਏ ਸਮਾਨ ਨੂੰ ਸਾਫ਼ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਇੱਕ ਹਫ਼ਤੇ ਤੋਂ ਵੱਧ ਕੂਲਰਾਂ ਵਿੱਚ ਪਾਣੀ ਖੜ੍ਹਾ ਰਹੇਗਾ ਤਾਂ ਉਸ ਵਿੱਚ ਵੀ ਡੇਂਗੂ ਦਾ ਮੱਛਰ ਪੈਦਾ ਹੋ ਜਾਂਦਾ ਹੈ। ਇਸ ਮੌਕੇ ਮਾਸ ਮੀਡੀਆ ਵਿੰਗ ਦੀ ਟੀਮ ਦੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਅਤੇ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਵੱਲੋਂ ਟਾਇਰ ਮਾਰਕਿਟ ਲੁਧਿਆਣਾ ਵਿਖੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।
ਲੁਧਿਆਣਾ ਵਿੱਚ ‘ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ’ ਮੁਹਿੰਮ ਤਹਿਤ ਲਾਰਵਾ ਚੈਕਿੰਗ ਜਾਰੀ
ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਡੇਂਗੂ ਦੇ ਖਾਤਮੇ ਲਈ ਲੋਕਾਂ ਦੇ ਸਹਿਯੋਗ ਦੀ ਅਪੀਲ ਕੀਤੀ
1.9K
ਇਹ ਖ਼ਬਰ ਤੁਹਾਨੂੰ ਕਿਹੋ ਜਿਹੀ ਲੱਗੀ?
ਵਧੀਆ0ਠੀਕ-ਠਾਕ0
previous news