ਜਲੰਧਰ: ਜਲੰਧਰ ਜ਼ਿਲ੍ਹੇ ਵਿੱਚ ਖਾਲੀ ਪਏ ਪਲਾਟਾਂ ਵਿੱਚ ਕੂੜਾ-ਕਰਕਟ ਦੀ ਸਮੱਸਿਆ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਪ੍ਰਸ਼ਾਸਨ ਵੱਲੋਂ ਕੂੜਾ-ਕਰਕਟ ਸਾਫ਼ ਨਾ ਕਰਵਾਉਣ ’ਤੇ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਪਲਾਟ ਮਾਲਕਾਂ ਨੂੰ 289 ਨੋਟਿਸ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਸ਼੍ਰੀ ਗੌਤਮ ਜੈਨ ਤੇ ਹੋਰ ਅਧਿਕਾਰੀਆਂ ਸਮੇਤ ਖੁਦ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਆਦਰਸ਼ ਨਗਰ ਚੌਕ ਨੇੜੇ ਇੱਕ ਪਲਾਟ ਦੀ ਸਫਾਈ ਕਰਵਾਈ, ਜਿਸ ਤੋਂ ਪ੍ਰਸ਼ਾਸਨ ਦੀ ਗੰਭੀਰਤਾ ਦਾ ਪਤਾ ਲੱਗਦਾ ਹੈ। ਡਾ. ਅਗਰਵਾਲ ਨੇ ਸਪੱਸ਼ਟ ਕੀਤਾ ਕਿ ਨੋਟਿਸ ਜਾਰੀ ਹੋਣ ਦੇ 2 ਦਿਨਾਂ ਦੇ ਅੰਦਰ-ਅੰਦਰ ਪਲਾਟਾਂ ਦੀ ਸਾਫ਼-ਸਫ਼ਾਈ ਨਾ ਕਰਵਾਉਣ ’ਤੇ ਸਰਕਾਰੀ ਵਿਭਾਗਾਂ ਤੋਂ ਸਫ਼ਾਈ ਕਰਵਾਈ ਜਾਵੇਗੀ, ਜਿਸ ਦਾ ਖਰਚਾ ਸਬੰਧਤ ਪਲਾਟ ਮਾਲਕ ਤੋਂ ਵਸੂਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਲਾਗਤ ਜਮ੍ਹਾਂ ਨਾ ਕਰਵਾਈ ਗਈ, ਤਾਂ ਮਾਲ ਰਿਕਾਰਡ ’ਚ ਲਾਲ ਐਂਟਰੀ (Red Entry) ਕੀਤੀ ਜਾਵੇਗੀ। ਇਸ ਤੋਂ ਇਲਾਵਾ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163, ਵਾਤਾਵਰਣ (ਸੁਰੱਖਿਆ) ਐਕਟ, 1986, ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਐਕਟ, 1976 ਅਤੇ ਸੋਲਿਡ ਵੇਸਟ ਮੈਨੇਜਮੈਂਟ ਨਿਯਮ, 2016 ਤਹਿਤ ਜੁਰਮਾਨੇ ਤੋਂ ਇਲਾਵਾ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਇਹ ਕਦਮ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਸਿਹਤਮੰਦ ਵਾਤਾਵਰਣ ਬਣਾਈ ਰੱਖਣ ਲਈ ਚੁੱਕੇ ਜਾ ਰਹੇ ਹਨ।
ਜਲੰਧਰ ‘ਚ ਖਾਲੀ ਪਲਾਟਾਂ ਦੀ ਸਫ਼ਾਈ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ: 289 ਪਲਾਟ ਮਾਲਕਾਂ ਨੂੰ ਨੋਟਿਸ ਜਾਰੀ, ਸਫ਼ਾਈ ਨਾ ਕਰਵਾਉਣ ‘ਤੇ ਹੋਵੇਗੀ ਸਖ਼ਤ ਕਾਰਵਾਈ
2.6K
ਇਹ ਖ਼ਬਰ ਤੁਹਾਨੂੰ ਕਿਹੋ ਜਿਹੀ ਲੱਗੀ?
ਵਧੀਆ0ਠੀਕ-ਠਾਕ0