ਜਲੰਧਰ: ਪੰਜਾਬ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਮਾਣਯੋਗ ਸਟੇਟ ਇਲੈਕਸ਼ਨ ਕਮਿਸ਼ਨ, ਪੰਜਾਬ ਵੱਲੋਂ ਪੰਚਾਇਤ ਦੀਆਂ ਖਾਲੀ ਪਈਆਂ ਸੀਟਾਂ ‘ਤੇ ਜ਼ਿਮਨੀ ਚੋਣਾਂ ਕਰਵਾਉਣ ਲਈ 11 ਜੁਲਾਈ 2025 ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉੱਪ-ਮੰਡਲ ਮੈਜਿਸਟਰੇਟ, ਨਕੋਦਰ ਤੋਂ ਮਿਲੀ ਜਾਣਕਾਰੀ ਅਨੁਸਾਰ, ਬਲਾਕ ਨਕੋਦਰ ਵਿੱਚ 7 ਪਿੰਡਾਂ ਦੇ 8 ਵਾਰਡਾਂ ਵਿੱਚ ਪੰਚ ਦੀਆਂ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਰ੍ਹਾਂ, ਬਲਾਕ ਮਹਿਤਪੁਰ ਦੇ 4 ਪਿੰਡਾਂ ਦੇ 4 ਵਾਰਡਾਂ ਵਿੱਚ ਵੀ ਜ਼ਿਮਨੀ ਚੋਣਾਂ ਹੋਣਗੀਆਂ। ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਬਲਾਕ ਨਕੋਦਰ ਅਤੇ ਬਲਾਕ ਮਹਿਤਪੁਰ ਵਿੱਚ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕਰ ਦਿੱਤੇ ਗਏ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਬਲਾਕ ਨਕੋਦਰ ਲਈ ਬੀ.ਡੀ.ਪੀ.ਓ. ਦਫ਼ਤਰ ਨਕੋਦਰ ਅਤੇ ਬਲਾਕ ਮਹਿਤਪੁਰ ਲਈ ਬੀ.ਡੀ.ਪੀ.ਓ. ਦਫ਼ਤਰ ਮਹਿਤਪੁਰ ਸਥਾਨ ਨਿਰਧਾਰਿਤ ਕੀਤੇ ਗਏ ਹਨ।
ਚੋਣ ਪ੍ਰਕਿਰਿਆ ਦਾ ਕਾਰਜਕ੍ਰਮ
- ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮਿਤੀ: 14.07.2025 (ਸੋਮਵਾਰ) ਤੋਂ 17.07.2025 (ਵੀਰਵਾਰ) ਤੱਕ।
- ਸਮਾਂ: ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ।
- ਨਾਮਜ਼ਦਗੀ ਪੱਤਰਾਂ ਦੀ ਪੜਤਾਲ (ਸਕਰੂਟਨੀ): ਮਿਤੀ 18.07.2025 ਨੂੰ ਕੀਤੀ ਜਾਵੇਗੀ।
- ਕੈਂਡੀਡੇਟ ਵੱਲੋਂ ਪੇਪਰ ਵਾਪਸ ਲੈਣ ਦੀ ਆਖਰੀ ਮਿਤੀ: 19.07.2025 (ਸ਼ਨੀਵਾਰ) ਸ਼ਾਮ 3 ਵਜੇ ਤੱਕ।
- ਵੋਟ ਪਾਉਣ ਦੀ ਮਿਤੀ: 27.07.2025।
- ਵੋਟ ਪਾਉਣ ਦਾ ਸਮਾਂ: ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ।
- ਵੋਟਾਂ ਦੀ ਗਿਣਤੀ ਅਤੇ ਨਤੀਜਾ ਐਲਾਨ: ਵੋਟਿੰਗ ਹੋਣ ਉਪਰੰਤ ਉਸੇ ਦਿਨ ਕੀਤੀ ਜਾਵੇਗੀ।
ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਬਲਾਕ ਨਕੋਦਰ ਅਤੇ ਬਲਾਕ ਮਹਿਤਪੁਰ ਵਿੱਚ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕਰ ਦਿੱਤੇ ਗਏ ਹਨ। ਬਲਾਕ ਨਕੋਦਰ ਲਈ ਨਾਮਜ਼ਦਗੀ ਪੇਪਰ ਦਾਖਲ ਕਰਨ ਦਾ ਸਥਾਨ ਬੀ.ਡੀ.ਪੀ.ਓ. ਦਫਤਰ ਨਕੋਦਰ ਹੋਵੇਗਾ ਅਤੇ ਬਲਾਕ ਮਹਿਤਪੁਰ ਵਿੱਚ ਨਾਮਜ਼ਦਗੀ ਪੇਪਰ ਦਾਖਲ ਕਰਨ ਦਾ ਸਥਾਨ ਬੀ.ਡੀ.ਪੀ.ਓ. ਦਫ਼ਤਰ ਮਹਿਤਪੁਰ ਹੋਵੇਗਾ। ਚੋਣ ਕਮਿਸ਼ਨ ਨੇ ਸਾਰੇ ਉਮੀਦਵਾਰਾਂ ਅਤੇ ਵੋਟਰਾਂ ਨੂੰ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।