ਚੰਡੀਗੜ੍ਹ: ਪੰਜਾਬ ਭਾਜਪਾ ਦੇ ਨਵੇਂ ਨਿਯੁਕਤ ਕਾਰਜਕਾਰੀ ਪ੍ਰਧਾਨ ਰਿਪੁਦਮਨ ਸਿੰਘ ਸ਼ਰਮਾ ਨੇ ਚੰਡੀਗੜ੍ਹ ਵਿੱਚ ਆਯੋਜਿਤ ਸਮਾਗਮ ਦੌਰਾਨ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲ ਲਈ ਹੈ। ਇਸ ਮੌਕੇ ਉਨ੍ਹਾਂ ਨੇ ਸੂਬੇ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਹੀ “ਸਰਕਸ” ਸਰਕਾਰ ਨੂੰ ਬਦਲ ਕੇ ਇੱਕ ਸੱਚਮੁੱਚ ਲੋਕਾਂ ਦੀ ਸਰਕਾਰ ਸਥਾਪਿਤ ਕਰਨ ਦਾ ਪ੍ਰਣ ਲਿਆ। ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਨੇ ਆਪਣੇ ਸੰਬੋਧਨ ਵਿੱਚ ਸਮਾਗਮ ਵਿੱਚ ਪਹੁੰਚੇ ਸਮੂਹ ਆਗੂਆਂ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਪਾਰਟੀ ਦੇ ਨਿਸ਼ਠਾਵਾਨ ਕਾਰਜਕਰਤਾਵਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਖਾਸ ਤੌਰ ‘ਤੇ ਪੰਜਾਬ ਭਾਜਪਾ ਪ੍ਰਧਾਨ ਸ਼੍ਰੀ ਸੁਨੀਲ ਜਾਖੜ, ਕੇਂਦਰੀ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ, ਰਾਸ਼ਟਰੀ ਸਕੱਤਰ ਭਾਜਪਾ ਸ਼੍ਰੀ ਨਰਿੰਦਰ ਸਿੰਘ ਰੈਣਾ, ਰਾਜ ਸਭਾ ਮੈਂਬਰ ਸਰਦਾਰ ਸਤਨਾਮ ਸਿੰਘ ਸੰਧੂ, ਮੈਂਬਰ ਪਾਰਲੀਮੈਂਟਰੀ ਬੋਰਡ ਸ਼੍ਰੀ ਇਕਬਾਲ ਸਿੰਘ ਲਾਲਪੁਰਾ, ਸੂਬਾ ਜਨਰਲ ਸਕੱਤਰ (ਸੰਗਠਨ) ਸ਼੍ਰੀ ਮੰਥਰੀ ਸ੍ਰੀਨਿਵਾਸੁਲੂ ਅਤੇ ਸਾਬਕਾ ਸੂਬਾ ਪ੍ਰਧਾਨਾਂ ਸ਼੍ਰੀ ਮਨੋਰੰਜਨ ਕਾਲੀਆ, ਸ਼੍ਰੀ ਅਵਿਨਾਸ਼ ਰਾਏ ਖੰਨਾ, ਸ਼੍ਰੀ ਵਿਜੇ ਸਾਂਪਲਾ ਅਤੇ ਸ਼੍ਰੀ ਸ਼ਵੇਤ ਮਲਿਕ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਇਸ ਇਤਿਹਾਸਕ ਮੌਕੇ ‘ਤੇ ਉਨ੍ਹਾਂ ਨਾਲ ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਅਤੇ ਸ਼੍ਰੀ ਸੋਮਪ੍ਰਕਾਸ਼, ਸਾਬਕਾ ਡਿਪਟੀ ਸਪੀਕਰ ਲੋਕ ਸਭਾ ਸ਼੍ਰੀ ਚਰਨਜੀਤ ਸਿੰਘ ਅਟਵਾਲ, ਸਾਬਕਾ ਵਾਈਸ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਸਰਦਾਰ ਮਨਜੀਤ ਸਿੰਘ ਰਾਏ, ਸਾਬਕਾ ਮੰਤਰੀ ਸ਼੍ਰੀ ਮਨਪ੍ਰੀਤ ਬਾਦਲ, ਸ਼੍ਰੀ ਤਿਕਸ਼ਨ ਸੂਦ, ਸ਼੍ਰੀ ਸੁਰਜੀਤ ਜਿਆਣੀ, ਰਾਣਾ ਗੁਰਮੀਤ ਸਿੰਘ ਸੋਢੀ, ਸ਼੍ਰੀ ਦਿਨੇਸ਼ ਬੱਬੂ, ਸਾਬਕਾ ਸੰਸਦ ਮੈਂਬਰ ਸ਼੍ਰੀ ਸੁਸ਼ੀਲ ਰਿੰਕੂ, ਅਤੇ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ, ਸੀਮਾ ਦੇਵੀ, ਸ਼ੀਤਲ ਅੰਗੁਰਾਲ, ਫਤਿਹ ਜੰਗ ਬਾਜਵਾ, ਅਰਵਿੰਦ ਖੰਨਾ, ਸਰਬਜੀਤ ਸਿੰਘ ਮੱਕੜ ਅਤੇ ਅਸ਼ਵਨੀ ਸੇਖੜੀ ਵੀ ਮੌਜੂਦ ਸਨ। ਰਿਪੁਦਮਨ ਸਿੰਘ ਸ਼ਰਮਾ ਨੇ ਆਪਣੇ ਸੰਬੋਧਨ ਦੇ ਅੰਤ ਵਿੱਚ ਸਾਰਿਆਂ ਨੂੰ ਯਕੀਨ ਦਿਵਾਇਆ ਕਿ ਉਹ ਪੰਜਾਬ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ। ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੰਦੇ ਹੋਏ ਕਿਹਾ, “ਆਓ, ਰਲ ਕੇ ਇੱਕ ਬਿਹਤਰ ਪੰਜਾਬ ਦਾ ਨਿਰਮਾਣ ਕਰੀਏ! ਜੈ ਹਿੰਦ! ਜੈ ਪੰਜਾਬ!”