ਜਲੰਧਰ: ਆਉਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਤਿਆਰੀਆਂ ਨੂੰ ਮਜ਼ਬੂਤ ਕਰਨ ਵਾਸਤੇ ਅੱਜ ਇੱਕ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਚੋਣ ਰਣਨੀਤੀ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਜਾ ਸਕਣ। ਇਸ ਮੌਕੇ ‘ਤੇ ਕੈਬਨਿਟ ਸਾਥੀ ਡਾ. ਰਵਜੋਤ ਜੀ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ, ਜਲੰਧਰ ਕੈਂਟ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਜੁਆਇੰਟ ਸੈਕਟਰੀ ਅਤੇ ਟਰੱਸਟੀ ਹਰਚਰਨ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਸੁਭਾਸ਼ ਭਗਤ ਸਮੇਤ ਕਈ ਹੋਰ ਪ੍ਰਮੁੱਖ ਪਾਰਟੀ ਸਾਥੀਆਂ ਨੇ ਹਾਜ਼ਰੀ ਭਰੀ।
ਮੀਟਿੰਗ ਦੌਰਾਨ ਸਭ ਦੀ ਸਾਂਝੀ ਸੋਚ ਅਤੇ ਸਹਿਯੋਗ ਨਾਲ ਚੋਣਾਂ ਵਿੱਚ ਮਜ਼ਬੂਤ ਨਤੀਜੇ ਯਕੀਨੀ ਬਣਾਉਣ ਦਾ ਸੰਕਲਪ ਦੁਹਰਾਇਆ ਗਿਆ। ਆਗੂਆਂ ਨੇ ਵਰਕਰਾਂ ਨੂੰ ਲਾਮਬੰਦ ਕਰਨ ਅਤੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਪਹੁੰਚਾਉਣ ਦੀ ਰਣਨੀਤੀ ‘ਤੇ ਵਿਚਾਰ ਕੀਤਾ। ਇਹ ਮੀਟਿੰਗ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀ ਤਿਆਰੀ ਨੂੰ ਹੋਰ ਗਤੀ ਦੇਵੇਗੀ।
