ਚੰਡੀਗੜ੍ਹ/ਨਕੋਦਰ, 25 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਲਕਾ ਨਕੋਦਰ ਤੋਂ ਵਿਧਾਇਕਾ ਸ੍ਰੀਮਤੀ ਇੰਦਰਜੀਤ ਕੌਰ ਮਾਨ ਨੂੰ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਉਨ੍ਹਾਂ ਨੂੰ ਸਾਲ 2026-27 ਲਈ ‘ਕੁਐਸਚਨਜ਼ ਅਤੇ ਰੈਫ਼ਰੈਂਸਿਜ਼ ਕਮੇਟੀ’ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ।
ਅਧਿਸੂਚਨਾ ਦੇ ਮੁੱਖ ਵੇਰਵੇ
ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ 25 ਮਈ, 2026 ਨੂੰ ਜਾਰੀ ਕੀਤੀ ਗਈ ਅਧਿਸੂਚਨਾ ਮੁਤਾਬਕ , ਪੰਜਾਬ ਵਿਧਾਨ ਸਭਾ ਦੀ ਕਾਰਜ ਵਿਧੀ ਅਤੇ ਕਾਰਜ ਸੰਚਾਲਣ ਨਿਯਮਾਵਲੀ ਦੇ ਨਿਯਮ 251 (ਖ) ਅਧੀਨ ਨਵੇਂ ਮੈਂਬਰਾਂ ਦੀ ਨਾਮਜ਼ਦਗੀ ਕੀਤੀ ਗਈ ਹੈ । ਸਪੀਕਰ ਸਾਹਿਬ ਵੱਲੋਂ ਨਿਯਮ 184(1) ਅਤੇ ਨਿਯਮ 207 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਿਧਾਇਕਾ ਇੰਦਰਜੀਤ ਕੌਰ ਮਾਨ ਨੂੰ ਇਸ ਕਮੇਟੀ ਦੀ ਸਭਾਪਤੀ ਲਗਾਇਆ ਗਿਆ ਹੈ ।
ਕਮੇਟੀ ਦੇ ਬਾਕੀ ਮੈਂਬਰਾਂ ਦੀ ਸੂਚੀ
ਇਸ ਨਵੀਂ ਗਠਿਤ ਕਮੇਟੀ ਵਿੱਚ ਹੋਰ ਵੀ ਕਈ ਅਹਿਮ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ । ਕਮੇਟੀ ਦੇ ਮੈਂਬਰਾਂ ਦਾ ਵੇਰਵਾ ਇਸ ਪ੍ਰਕਾਰ ਹੈ:
- ਡਾਕਟਰ ਅਮਨਦੀਪ ਕੌਰ ਅਰੋੜਾ
- ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ
- ਸ੍ਰੀਮਤੀ ਸੰਤੋਸ਼ ਕੁਮਾਰੀ ਕਟਾਰੀਆ
- ਸ੍ਰੀਮਤੀ ਗਨੀਵ ਕੌਰ ਮਜੀਠੀਆ
- ਸਰਦਾਰ ਦਲਜੀਤ ਸਿੰਘ ਗਰੇਵਾਲ
- ਸ੍ਰੀਮਤੀ ਨਰਿੰਦਰ ਕੌਰ ਭਰਾਜ
- ਸ੍ਰੀਮਤੀ ਰਜਿੰਦਰ ਪਾਲ ਕੌਰ
- ਸਰਦਾਰ ਲਾਲਜੀਤ ਸਿੰਘ ਭੁੱਲਰ
ਅਦਾਰਾ FiNT ਵੱਲੋਂ ਵਿਸ਼ੇਸ਼ ਮੁਬਾਰਕਬਾਦ
ਇਸ ਮਾਣਮੱਤੀ ਪ੍ਰਾਪਤੀ ‘ਤੇ ਅਦਾਰਾ ਫੀਡਫਰੰਟ ਇਨਸਾਈਟ ਨਿਊਜ਼ ਟਾਈਮਜ਼ (FiNT) ਵੱਲੋਂ ਹਲਕਾ ਨਕੋਦਰ ਦੀ ਵਿਧਾਇਕਾ ਸ੍ਰੀਮਤੀ ਇੰਦਰਜੀਤ ਕੌਰ ਮਾਨ ਨੂੰ ਤਹਿ ਦਿਲੋਂ ਮੁਬਾਰਕਬਾਦ ਦਿੱਤੀ ਗਈ ਹੈ। ਅਦਾਰੇ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਨਕੋਦਰ ਹਲਕੇ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਪੂਰੀ ਉਮੀਦ ਹੈ ਕਿ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪੰਜਾਬ ਅਤੇ ਲੋਕਾਂ ਦੇ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਹੱਲ ਕਰਨਗੇ।
