ਆਦਮਪੁਰ: ਆਦਮਪੁਰ ਦੇ ਮੁਹੱਲਾ ਗਾਂਧੀ ਨਗਰ ਵਿਖੇ ਬੀਤੀ ਦੇਰ ਰਾਤ ਮੋਟਰਸਾਈਕਲ ‘ਤੇ ਆਏ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਘਰ ਨੂੰ ਪੈਟਰੋਲ ਬੰਬ ਨਾਲ ਨਿਸ਼ਾਨਾ ਬਣਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਰਦੇਵ ਪ੍ਰੀਤ ਸਿੰਘ ਆਦਮਪੁਰ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12 ਵਜੇ ਤਿੰਨ ਦੇ ਕਰੀਬ ਨੌਜਵਾਨਾਂ ਵੱਲੋਂ ਇੱਕ ਘਰ ‘ਤੇ ਹਮਲਾ ਕੀਤਾ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਨੂੰ ਬਿਆਨ ਰਾਹੀਂ ਮਕਾਨ ਮਾਲਕ ਪਰਮਿੰਦਰ ਕੌਰ ਪਤਨੀ ਸਵ. ਹੰਸਰਾਜ ਨੇ ਦੱਸਿਆ ਕਿ ਉਸਦੀ ਲੜਕੀ ਅਤੇ ਲੜਕਾ ਵਿਦੇਸ਼ ਵਿੱਚ ਰਹਿੰਦੇ ਹਨ ਅਤੇ ਉਹ ਆਪਣੇ ਛੋਟੇ ਲੜਕੇ ਸੁਮਿਤ ਕੁਮਾਰ ਨਾਲ ਘਰ ਵਿੱਚ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਹ ਸਵੇਰੇ ਉੱਠੇ ਤਾਂ ਦੇਖਿਆ ਕਿ ਘਰ ਦੇ ਅੰਦਰ ਕੱਚ ਖਿੱਲਰਿਆ ਪਿਆ ਸੀ ਅਤੇ ਬਾਹਰ ਵਾਲੇ ਗੇਟ ਦਾ ਰੰਗ ਕਾਲਾ ਹੋਇਆ ਪਿਆ ਸੀ, ਜਿਸ ਤੋਂ ਹਮਲੇ ਦਾ ਪਤਾ ਲੱਗਾ। ਇਸ ਮਾਮਲੇ ਸਬੰਧੀ ਥਾਣਾ ਆਦਮਪੁਰ ਨੂੰ ਸੂਚਿਤ ਕਰਨ ਉਪਰੰਤ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਖੰਗਾਲਿਆ ਗਿਆ। ਫੁਟੇਜ ਤੋਂ ਪਤਾ ਲੱਗਾ ਕਿ ਰਾਤ ਕਰੀਬ 12 ਵਜੇ 3 ਅਣਪਛਾਤੇ ਵਿਅਕਤੀਆਂ ਵੱਲੋਂ ਪੈਟਰੋਲ ਭਰੀਆਂ ਬੋਤਲਾਂ ਉਨ੍ਹਾਂ ਦੇ ਘਰ ‘ਤੇ ਸੁੱਟੀਆਂ ਗਈਆਂ ਸਨ। ਥਾਣਾ ਮੁਖੀ ਹਰਦੇਵ ਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਹਮਣੇ ਆਏ ਇਨ੍ਹਾਂ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਤੇਜ਼ੀ ਨਾਲ ਜਾਰੀ ਹੈ।
www.feedfront.in
ਆਦਮਪੁਰ ‘ਚ ਪੈਟਰੋਲ ਬੰਬ ਹਮਲੇ ਦੀ ਘਟਨਾ; ਪੁਲਿਸ ਵੱਲੋਂ ਤਿੰਨ ਅਣਪਛਾਤੇ ਦੋਸ਼ੀਆਂ ਦੀ ਭਾਲ ਜਾਰੀ
✍️ By: Harsh Gogi
👁️ Trending Views till today 11:48 PM