ਗੜ੍ਹਸ਼ੰਕਰ: ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੇ ਵਿਰੋਧ ਵਿੱਚ ਪੰਜਾਬ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਸਖ਼ਤ ਰੁਖ ਅਪਣਾਇਆ ਹੈ। ਪਾਰਟੀ ਨੇ ਐਲਾਨ ਕੀਤਾ ਹੈ ਕਿ ਇਸ ਘਟਨਾ ਦੇ ਵਿਰੋਧ ਵਿੱਚ 18 ਜੂਨ ਨੂੰ ਗੜ੍ਹਸ਼ੰਕਰ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਖ਼ਿਲਾਫ਼ ਇੱਕ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ, ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਇਸ ਪ੍ਰਦਰਸ਼ਨ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਦੇ ਬੁੱਤਾਂ ਦੀ ਲਗਾਤਾਰ ਹੋ ਰਹੀ ਭੰਨਤੋੜ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਕਰੀਮਪੁਰੀ ਨੇ ਇਸ ਮੁੱਦੇ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਡਾ. ਅੰਬੇਡਕਰ ਦੇ ਬੁੱਤਾਂ ਦੇ ਸਬੰਧ ਵਿੱਚ ਜੋ ਮਾਹੌਲ ਬਣਿਆ ਹੈ, ਉਸ ਦੀ ਸ਼ੁਰੂਆਤ ਦੇਸ਼ ਦੀ ਪਾਰਲੀਮੈਂਟ ਵਿੱਚ ਗ੍ਰਹਿ ਮੰਤਰੀ ਵੱਲੋਂ ਦਿੱਤੇ ਗਏ ਇੱਕ ਗੈਰ-ਜ਼ਿੰਮੇਵਾਰਾਨਾ ਬਿਆਨ ਤੋਂ ਹੋਈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਅੰਮ੍ਰਿਤਸਰ, ਫਿਰ ਦੋ ਵਾਰ ਫਿਲੌਰ, ਜਗਰਾਓਂ, ਹੁਸ਼ਿਆਰਪੁਰ, ਬਟਾਲਾ ਅਤੇ ਹੁਣ ਨੂਰਪੁਰ ਜੱਟਾਂ ਵਿੱਚ ਡਾ. ਅੰਬੇਡਕਰ ਦੇ ਬੁੱਤਾਂ ਨਾਲ ਛੇੜਛਾੜ ਦੀਆਂ ਘਟਨਾਵਾਂ ਵਾਪਰੀਆਂ ਹਨ। ਇਹ ਘਟਨਾਵਾਂ ਸਪੱਸ਼ਟ ਕਰਦੀਆਂ ਹਨ ਕਿ ਸਥਾਨਕ ਪੁਲਿਸ ਅਤੇ ਸਰਕਾਰ ਡਾ. ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀਆਂ ਹਨ। ਬਸਪਾ ਪ੍ਰਧਾਨ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਲਈ 4000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਉੱਥੇ ਪੰਜਾਬ ਅੰਦਰ 400 ਜਾਂ 500 ਡਾ. ਅੰਬੇਡਕਰ ਦੇ ਬੁੱਤਾਂ ਲਈ ਪੁਲਿਸ ਨਫਰੀ ਉਪਲਬਧ ਨਹੀਂ ਕਰਵਾਈ ਜਾ ਸਕੀ। ਉਨ੍ਹਾਂ ਇਸ ਨੂੰ ਸਰਕਾਰ ਅਤੇ ਪੁਲਿਸ ਦੀ ਸਿੱਧੀ ਅਸਫਲਤਾ ਕਰਾਰ ਦਿੱਤਾ।
ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ ਖ਼ਿਲਾਫ਼ ਰੋਸ: ਬਸਪਾ ਵੱਲੋਂ 18 ਜੂਨ ਨੂੰ ਗੜ੍ਹਸ਼ੰਕਰ ‘ਚ ਵੱਡਾ ਪ੍ਰਦਰਸ਼ਨ

Harsh Gogi
Harsh Gogi - Journalist & Editor-In-Chief Harsh Gogi is an accomplished journalist and the Editor-In-Chief of Feedfront News, a rising voice in independent Punjabi journalism. Hailing from the Jalandhar district of Punjab, India, Harsh has built a reputation for bold, ground-level reporting and investigative news coverage that prioritizes the public interest. A graduate with a Bachelor of Journalism and Mass Communication (BJMC), Harsh combines academic expertise with field experience to produce insightful, impactful journalism. With a unique blend of traditional reporting and modern digital storytelling, Harsh continues to redefine independent journalism in the region, making Feedfront News a trusted platform for fearless, people-centric news.