ਨਕੋਦਰ: 28 ਅਕਤੂਬਰ 2026 ਨੂੰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ ਵਾਰ-ਵਾਰ ਮੁਲਤਵੀ ਕੀਤੇ ਜਾਣ ਕਾਰਨ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਹਲਕਾ ਨਕੋਦਰ ਦੇ ਪਿੰਡ ਸਰੀਹ ਵਿਖੇ ਮੁੱਖ ਮੰਤਰੀ ਦੇ ਲੋਕ ਮਿਲਣੀ ਸਮਾਰੋਹ ਦੌਰਾਨ ਜਲੰਧਰ ਦੀ ਜ਼ਿਲ੍ਹਾ ਕੈਸ਼ੀਅਰ ਅਤੇ ਹੋਰ ਆਗਣਵਾੜੀ ਵਰਕਰਾਂ ਨੂੰ ਪ੍ਰਸ਼ਾਸਨ ਵੱਲੋਂ ਨਜ਼ਰਬੰਦ ਕਰ ਦਿੱਤਾ ਗਿਆ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਇਸ ਕਾਰਵਾਈ ‘ਤੇ ਗੰਭੀਰ ਰੋਸ ਪ੍ਰਗਟ ਕਰਦਿਆਂ ਮੰਗ ਕੀਤੀ ਹੈ ਕਿ 7 ਨਵੰਬਰ ਨੂੰ ਤੈਅ ਕੀਤੀ ਗਈ ਮੀਟਿੰਗ ਯਕੀਨੀ ਬਣਾਈ ਜਾਵੇ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰ ਕੇ ਉਨ੍ਹਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ।
ਸਵੇਰ ਦੇ 6 ਵਜੇ ਘਰਾਂ ਅਤੇ ਸੈਂਟਰਾਂ ਵਿੱਚ ਕੈਦ ਹੋਏ ਮੁਲਾਜ਼ਮ
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ-ਹੈਲਪਰਾਂ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੀਆਂ ਹਨ ਅਤੇ ਸਰਕਾਰ ਤੋਂ ਲਗਾਤਾਰ ਮੰਗ ਕਰ ਰਹੀਆਂ ਹਨ ਕਿ ਉਹਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕੀਤੀ ਜਾਵੇ ਤਾਂ ਜੋ ਮੰਗਾਂ ਦਾ ਨਿਪਟਾਰਾ ਹੋ ਸਕੇ। ਪਰ ਇਸ ਦੇ ਉਲਟ ਅੱਜ ਪੰਜਾਬ ਸਰਕਾਰ ਨੇ ਸਵੇਰ ਦੇ 6 ਵਜੇ ਹੀ ਜਲੰਧਰ ਜ਼ਿਲਾ ਕੈਸ਼ੀਅਰ ਪਰਮਜੀਤ ਕੌਰ ਨੂੰ ਉਹਨਾਂ ਦੇ ਆਪਣੇ ਹੀ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਇਸ ਦੇ ਨਾਲ ਹੀ ਨਕੋਦਰ ਦੇ ਸਰੀਹ ਪਿੰਡ ਦੀਆਂ ਵਰਕਰਾਂ ਨੂੰ ਵੀ ਉਹਨਾਂ ਦੇ ਆਂਗਣਵਾੜੀ ਸੈਂਟਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ।
ਪਿੰਡ ਸਰੀਹ ਵਿੱਚ ਭਾਰੀ ਇਕੱਠ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ
ਪ੍ਰਸ਼ਾਸਨ ਦੀ ਇਸ ਕਾਰਵਾਈ ਦੇ ਵਿਰੋਧ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਡੀ ਗਿਣਤੀ ਵਿੱਚ ਸਰੀਹ ਪਿੰਡ ਵਿੱਚ ਪਹੁੰਚ ਗਈਆਂ। ਮੌਕੇ ‘ਤੇ ਮੌਜੂਦ ਪ੍ਰਦਰਸ਼ਨਕਾਰੀਆਂ ਨੇ ਲਗਾਤਾਰ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁੱਖ ਮੰਤਰੀ ਸਾਹਿਬ ਜੀ ਨਾਲ ਲੋਕ ਮਿਲਣੀ ਵਿੱਚ ਗੱਲਬਾਤ ਕਰਵਾਈ ਜਾਵੇ ਅਤੇ ਉਹਨਾਂ ਨੂੰ ਸਾਡਾ ਮੰਗ ਪੱਤਰ ਸੌਂਪਿਆ ਜਾਵੇ। ਪ੍ਰਸ਼ਾਸਨ ਵੱਲੋਂ ਲਗਾਤਾਰ ਡਰਾਉਣ ਅਤੇ ਧਮਕਾਉਣ ਦੇ ਬਾਵਜੂਦ ਯੂਨੀਅਨ ਦੇ ਸਾਰੇ ਆਗੂ ਆਪਣੇ ਫ਼ੈਸਲੇ ‘ਤੇ ਪੂਰੀ ਤਰ੍ਹਾਂ ਡਟੇ ਰਹੇ।
ਸੰਘਰਸ਼ ਦੀ ਜਿੱਤ: ਆਖ਼ਰਕਾਰ ਮੁੱਖ ਮੰਤਰੀ ਨੂੰ ਸੌਂਪਿਆ ਗਿਆ ਮੰਗ ਪੱਤਰ
ਲੰबा ਸੰਘਰਸ਼ ਕਰਨ ਅਤੇ ਪ੍ਰਸ਼ਾਸਨਿਕ ਰੁਕਾਵਟਾਂ ਦਾ ਸਾਹਮਣਾ ਕਰਨ ਤੋਂ ਬਾਅਦ ਆਖ਼ਰਕਾਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੇ ਆਗੂਆਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਮਿਲਿਆ। ਜ਼ਿਲ੍ਹਾ ਕੈਸ਼ੀਅਰ ਪਰਮਜੀਤ, ਜੁਆਇੰਟ ਸਕੱਤਰ ਰਾਜਨਦੀਪ, ਸੁਖਜੀਤ ਕੌਰ ਨਕੋਦਰ ਅਤੇ ਖੁਸ਼ਵੰਤ ਜਿੱਤ ਕੌਰ ਵੱਲੋਂ ਸਾਂਝੇ ਤੌਰ ‘ਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵੱਲੋਂ ਮੁੱਖ ਮੰਤਰੀ ਸਾਹਿਬ ਜੀ ਨੂੰ ਅਧਿਕਾਰਤ ਤੌਰ ‘ਤੇ ਮੰਗ ਪੱਤਰ ਸੌਂਪਿਆ ਗਿਆ।
ਸੰਪਾਦਕੀ ਟਿੱਪਣੀ: ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਆਂਗਣਵਾੜੀ ਵਰਕਰਾਂ ਅਤੇ ਆਗੂਆਂ ਨੂੰ ਸਵੇਰੇ ਹੀ ਘਰਾਂ ਅਤੇ ਸੈਂਟਰਾਂ ਵਿੱਚ ਨਜ਼ਰਬੰਦ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਅਧਿਕਾਰਾਂ ‘ਤੇ ਇੱਕ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ। ਜਦੋਂ ਜਨਤਕ ਤੌਰ ‘ਤੇ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਆਵਾਜ਼ ਉਠਾਉਣ ਤੋਂ ਰੋਕਣ ਲਈ ਪ੍ਰਸ਼ਾਸਨਿਕ ਤੰਤਰ ਦੀ ਵਰਤੋਂ ਕੀਤੀ ਜਾਂਦੀ ਹੈ, ਤਾਂ ਇਹ ਸਰਕਾਰ ਅਤੇ ਜਨਤਾ ਵਿਚਾਲੇ ਵਿਸ਼ਵਾਸ ਦੀ ਘਾਟ ਨੂੰ ਦਰਸਾਉਂਦਾ ਹੈ। ਇਸ ਪੂਰੇ ਘਟਨਾਕ੍ਰਮ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਜ਼ਬਰਦਸਤੀ ਆਵਾਜ਼ਾਂ ਨੂੰ ਦਬਾਉਣ ਦੀ ਬਜਾਏ ਸਰਕਾਰ ਨੂੰ ਸੰਵੇਦਨਸ਼ੀਲਤਾ ਦਿਖਾਉਂਦੇ ਹੋਏ ਸਮੇਂ ਸਿਰ ਮੀਟਿੰਗਾਂ ਕਰਕੇ ਮੁਲਾਜ਼ਮਾਂ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਕੱਢਣਾ ਚਾਹੀਦਾ ਹੈ, ਤਾਂ ਜੋ ਭਵਿੱਖ ਵਿੱਚ ਅਜਿਹੇ ਟਕਰਾਅ ਵਾਲੇ ਹਾਲਾਤ ਪੈਦਾ ਨਾ ਹੋਣ।
www.feedfront.in
ਪੰਜਾਬ ਦੇ ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਆਂਗਣਵਾੜੀ ਵਰਕਰਾਂ ਦੀ ਨਜ਼ਰਬੰਦੀ ਅਤੇ ਮੰਗ ਪੱਤਰ ਸੌਂਪਣ ਦਾ ਮਾਮਲਾ
✍️ By: Harsh Gogi
👁️ 11.5K Views till today 03:43 PM