ਹੁਸ਼ਿਆਰਪੁਰ: ਹਰਮਿੰਦਰ ਸਿੰਘ ਨੇ ਅੱਜ ਚੋਣ ਤਹਿਸੀਲਦਾਰ ਹੁਸ਼ਿਆਰਪੁਰ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਹਰਮਿੰਦਰ ਸਿੰਘ ਇਸ ਤੋਂ ਪਹਿਲਾਂ ਪਠਾਨਕੋਟ ਵਿੱਚ ਚੋਣ ਤਹਿਸੀਲਦਾਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਜਿੱਥੇ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਚੋਣ ਸਬੰਧਤ ਪ੍ਰਕਿਰਿਆਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਚਾਰਜ ਸੰਭਾਲਣ ਤੋਂ ਬਾਅਦ, ਉਨ੍ਹਾਂ ਨੇ ਜ਼ਿਲ੍ਹਾ ਚੋਣ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਆਉਣ ਵਾਲੀਆਂ ਕਾਰਜ ਯੋਜਨਾਵਾਂ ਦੀ ਰੂਪ-ਰੇਖਾ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣਾ, ਬੂਥ ਪੱਧਰ ‘ਤੇ ਪ੍ਰਬੰਧ ਯਕੀਨੀ ਬਣਾਉਣ ਅਤੇ ਰਾਜਸੀ ਪਾਰਟੀਆਂ ਨਾਲ ਤਾਲਮੇਲ ਬਣਾ ਕੇ ਨਿਰਪੱਖ ਚੋਣ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।
ਹਰਮਿੰਦਰ ਸਿੰਘ ਨੇ ਸੰਭਾਲਿਆ ਹੁਸ਼ਿਆਰਪੁਰ ਚੋਣ ਤਹਿਸੀਲਦਾਰ ਦਾ ਅਹੁਦਾ
ਨਿਰਪੱਖ ਚੋਣਾਂ ਕਰਵਾਉਣਾ ਅਤੇ ਵੋਟਰ ਸਹੂਲਤਾਂ ਯਕੀਨੀ ਬਣਾਉਣਾ ਹੋਵੇਗਾ ਮੁੱਖ ਟੀਚਾ
2.9K
ਇਹ ਖ਼ਬਰ ਤੁਹਾਨੂੰ ਕਿਹੋ ਜਿਹੀ ਲੱਗੀ?
ਵਧੀਆ0ਠੀਕ-ਠਾਕ0