ਜਲੰਧਰ: ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ, ਜਲੰਧਰ ਦੇ ਮਾਡਲ ਟਾਊਨ ਸੇਵਾ ਕੇਂਦਰ ਦੇ ਕੰਮਕਾਜ ਦੇ ਘੰਟਿਆਂ ਵਿੱਚ ਵਾਧਾ ਕੀਤਾ ਗਿਆ ਹੈ। ਇਹ ਸੇਵਾ ਕੇਂਦਰ ਹੁਣ 14 ਜੁਲਾਈ ਤੋਂ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਲਗਾਤਾਰ 12 ਘੰਟੇ ਖੁੱਲ੍ਹਾ ਰਹੇਗਾ। ਇਹ ਸੇਵਾਵਾਂ ਸੋਮਵਾਰ ਤੋਂ ਸ਼ਨੀਵਾਰ ਤੱਕ ਉਪਲਬਧ ਰਹਿਣਗੀਆਂ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਫੈਸਲੇ ਨਾਲ ਜਿੱਥੇ ਆਮ ਜਨਤਾ ਨੂੰ ਵੱਡਾ ਫਾਇਦਾ ਪਹੁੰਚੇਗਾ, ਉੱਥੇ ਹੀ ਨੌਕਰੀਆਂ ਜਾਂ ਹੋਰ ਕੰਮਕਾਰ ਕਰਨ ਵਾਲੇ ਵਿਅਕਤੀ ਵੀ ਇਸ ਦਾ ਲਾਹਾ ਲੈ ਸਕਣਗੇ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਜੋ ਪਹਿਲਾਂ ਸ਼ਾਮ 5 ਵਜੇ ਤੱਕ ਆਪਣੇ ਕੰਮਕਾਰ ਤੋਂ ਵਿਹਲੇ ਹੁੰਦੇ ਸਨ ਅਤੇ ਸੇਵਾ ਕੇਂਦਰ ਬੰਦ ਹੋ ਜਾਂਦੇ ਸਨ, ਉਹ ਹੁਣ ਰਾਤ ਦੇ 8 ਵਜੇ ਤੱਕ ਇਸ ਸੇਵਾ ਦਾ ਲਾਭ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੂੰ ਦਿਨ ਦੌਰਾਨ ਆਪਣੇ ਕੰਮ-ਕਾਰ ਜਾਂ ਕਿਸੇ ਹੋਰ ਕਾਰਨਾਂ ਕਰਕੇ ਸੇਵਾ ਕੇਂਦਰ ਆਉਣ ਵਿੱਚ ਮੁਸ਼ਕਿਲ ਹੁੰਦੀ ਸੀ, ਉਹ ਹੁਣ ਸਵੇਰੇ ਜਾਂ ਸ਼ਾਮ ਦੇ ਸਮੇਂ ਆਪਣਾ ਕੰਮ ਕਰਵਾ ਸਕਣਗੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਧੇ ਹੋਏ ਸਮੇਂ ਦਾ ਪੂਰਾ ਲਾਭ ਲੈਣ ਅਤੇ ਕਿਸੇ ਵੀ ਜਾਣਕਾਰੀ ਲਈ ਸੇਵਾ ਕੇਂਦਰ ਨਾਲ ਸਿੱਧਾ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਸੇਵਾ ਕੇਂਦਰਾਂ ਰਾਹੀਂ ਆਧਾਰ ਕਾਰਡ, ਜਨਮ-ਮੌਤ, ਜਾਤੀ, ਆਮਦਨ, ਰਿਹਾਇਸ਼ ਪ੍ਰਮਾਣ ਪੱਤਰ, ਮੈਰਿਜ ਸਰਟੀਫਿਕੇਟ, ਪੈਨਸ਼ਨ ਆਦਿ ਤੋਂ ਇਲਾਵਾ 400 ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
www.feedfront.in
ਜਲੰਧਰ ਦੇ ਮਾਡਲ ਟਾਊਨ ਸੇਵਾ ਕੇਂਦਰ ਦੇ ਖੁੱਲ੍ਹਣ ਦਾ ਸਮਾਂ ਵਧਾਇਆ ਗਿਆ: 14 ਜੁਲਾਈ ਤੋਂ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਮਿਲਣਗੀਆਂ ਸੇਵਾਵਾਂ
✍️ By: Harsh Gogi
👁️ Trending Views till today 04:50 AM