ਜਲੰਧਰ: ਜ਼ਿਲ੍ਹਾ ਜਲੰਧਰ ਨੇ ਇੱਕ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਨੀਤੀ ਆਯੋਗ ਦੇ ਐਸਪੀਰੇਸ਼ਨਲ ਬਲਾਕਸ ਪ੍ਰੋਗਰਾਮ (ਏ.ਬੀ.ਪੀ.) ਤਹਿਤ ਦੇਸ਼ (ਜ਼ੋਨ II) ਵਿੱਚ ਪਹਿਲਾ ਇਨਾਮ ਪ੍ਰਾਪਤ ਕੀਤਾ ਹੈ। ਇਸ ਪ੍ਰਾਪਤੀ ਦੇ ਫਲਸਰੂਪ, ਬਲਾਕ ਸ਼ਾਹਕੋਟ ਨੇ ਇਸ ਪ੍ਰਾਜੈਕਟ ਅਧੀਨ ਪ੍ਰਮੁੱਖ ਮਾਪਦੰਡਾਂ ਨੂੰ ਹੋਰ ਬਿਹਤਰ ਬਣਾਉਣ ਲਈ 1.5 ਕਰੋੜ ਰੁਪਏ ਦੀ ਵਿਕਾਸ ਗ੍ਰਾਂਟ ਪ੍ਰਾਪਤ ਕੀਤੀ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਫਲਤਾ ‘ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਐਵਾਰਡ ਰਾਸ਼ੀ ਬਲਾਕ ਵਿੱਚ ਵੱਖ-ਵੱਖ ਖੇਤਰਾਂ ਜਿਵੇਂ ਕਿ ਸਿਹਤ, ਸਿੱਖਿਆ, ਪੋਸ਼ਣ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਖ਼ਰਚ ਕੀਤੀ ਜਾਵੇਗੀ, ਜਿਸ ਨਾਲ ਸ਼ਾਹਕੋਟ ਖੇਤਰ ਦੇ ਲੋਕਾਂ ਨੂੰ ਸਿੱਧਾ ਲਾਭ ਪਹੁੰਚੇਗਾ। ਡਾ. ਅਗਰਵਾਲ ਨੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਸ ਦੀ ਨਿਰੰਤਰ ਅਗਵਾਈ ਅਤੇ ਸਹਿਯੋਗ ਸਦਕਾ ਸ਼ਾਹਕੋਟ ਇਸ ਮਹੱਤਵਪੂਰਨ ਸਫ਼ਲਤਾ ਨੂੰ ਪ੍ਰਾਪਤ ਕਰਨ ਵਿੱਚ ਕਾਮਯਾਬ ਹੋਇਆ। ਇਸੇ ਤਰ੍ਹਾਂ, ਉਨ੍ਹਾਂ ਜਲੰਧਰ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਟੀਮ ਵਰਕ ਦੀ ਵੀ ਭਰਪੂਰ ਸ਼ਲਾਘਾ ਕੀਤੀ, ਜਿਨ੍ਹਾਂ ਦੇ ਸਾਂਝੇ ਯਤਨਾਂ ਸਦਕਾ ਇਹ ਸਾਰਥਕ ਨਤੀਜਾ ਸਾਹਮਣੇ ਆ ਸਕਿਆ। ਇਹ ਪ੍ਰਾਪਤੀ ਜਲੰਧਰ ਜ਼ਿਲ੍ਹੇ ਲਈ ਇੱਕ ਵੱਡਾ ਮਾਣ ਹੈ ਅਤੇ ਇਹ ਦਰਸਾਉਂਦੀ ਹੈ ਕਿ ਯੋਜਨਾਬੱਧ ਢੰਗ ਨਾਲ ਕੀਤੇ ਗਏ ਯਤਨ ਸਫਲਤਾ ਜ਼ਰੂਰ ਦਿੰਦੇ ਹਨ।
ਜਲੰਧਰ ਦੇ ਸ਼ਾਹਕੋਟ ਬਲਾਕ ਨੇ ਨੀਤੀ ਆਯੋਗ ਦੇ ਐਸਪੀਰੇਸ਼ਨਲ ਬਲਾਕਸ ਪ੍ਰੋਗਰਾਮ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ
ਜ਼ੋਨ II ਵਿੱਚ ਸਰਵੋਤਮ ਪ੍ਰਦਰਸ਼ਨ ਲਈ 1.5 ਕਰੋੜ ਰੁਪਏ ਦੀ ਵਿਕਾਸ ਗ੍ਰਾਂਟ ਹਾਸਲ, ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਹੋਵੇਗਾ ਖਰਚ।
2.7K
ਇਹ ਖ਼ਬਰ ਤੁਹਾਨੂੰ ਕਿਹੋ ਜਿਹੀ ਲੱਗੀ?
ਵਧੀਆ0ਠੀਕ-ਠਾਕ0