ਨਕੋਦਰ : ਜਲੰਧਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ, ਸ਼੍ਰੀ ਹਰਵਿੰਦਰ ਸਿੰਘ ਵਿਰਕ ਦੇ ਨਿਰਦੇਸ਼ਾਂ ਹੇਪਠ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਨਕੋਦਰ ਪੁਲਿਸ ਨੂੰ ਇਹ ਸਫਲਤਾ ਮਿਲੀ। ਇੰਸਪੈਕਟਰ ਅਮਨ ਸੈਣੀ, ਮੁੱਖ ਅਫਸਰ ਥਾਣਾ ਸਿਟੀ ਨਕੋਦਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ.ਐਸ.ਆਈ. ਰਜਿੰਦਰ ਕੁਮਾਰ ਪੁਲਿਸ ਪਾਰਟੀ ਨਾਲ ਨਕੋਦਰ ਤੋਂ ਕਪੂਰਥਲਾ ਰੋਡ ‘ਤੇ ਜਾ ਰਹੇ ਸਨ। ਜਦੋਂ ਪੁਲਿਸ ਪਾਰਟੀ APEX ਸਕੂਲ ਕੋਲ ਪਹੁੰਚੀ ਤਾਂ ਇੱਕ ਨੌਜਵਾਨ ਹੱਥ ਵਿੱਚ ਲਿਫਾਫਾ ਫੜ ਕੇ ਖੜ੍ਹਾ ਸੀ, ਜੋ ਪੁਲਿਸ ਨੂੰ ਦੇਖ ਕੇ ਭੱਜਣ ਲੱਗਾ।ਏ.ਐਸ.ਆਈ. ਰਜਿੰਦਰ ਕੁਮਾਰ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸਨੂੰ ਕਾਬੂ ਕਰਕੇ ਨਾਮ ਪੁੱਛਿਆ। ਨੌਜਵਾਨ ਨੇ ਆਪਣਾ ਨਾਮ ਕੇਵਲ ਉਰਫ ਸ਼ਿਵਾ ਪੁੱਤਰ ਚਰਨਜੀਤ ਵਾਸੀ ਮੁਹੱਲਾ ਕਮਾਲਪੁਰਾ ਨਕੋਦਰ ਦੱਸਿਆ। ਉਸਦੇ ਹੱਥ ਵਿੱਚ ਫੜੇ ਲਿਫਾਫੇ ਦੀ ਤਲਾਸ਼ੀ ਲੈਣ ‘ਤੇ ਉਸ ਵਿੱਚੋਂ 45 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।ਦੋਸ਼ੀ ਖਿਲਾਫ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
www.feedfront.in
ਜਲੰਧਰ ਦਿਹਾਤੀ ਪੁਲਿਸ ਨੇ 45 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਕੀਤਾ ਗ੍ਰਿਫਤਾਰ।
✍️ By: Harsh Gogi
👁️ Trending Views till today 12:37 PM