ਜਲੰਧਰ: ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਖਾਲੀ ਪਲਾਟਾਂ ਵਿੱਚ ਕੂੜਾ ਸੁੱਟਣ ਨਾਲ ਸਬੰਧਤ ਸੂਚਨਾ ਦੇਣ ਲਈ ਡੀਸੀ ਦਫ਼ਤਰ ਐਕਸ਼ਨ ਹੈਲਪਲਾਈਨ ਵਟਸਐਪ ਨੰਬਰ 96462-22555 ਜਾਰੀ ਕੀਤਾ ਗਿਆ ਹੈ। ਨਾਗਰਿਕ ਹੁਣ ਉਨ੍ਹਾਂ ਪਲਾਟਾਂ ਦਾ ਸਥਾਨ, ਪਤਾ ਅਤੇ ਤਸਵੀਰਾਂ ਭੇਜ ਸਕਦੇ ਹਨ, ਜਿੱਥੇ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਤੋਂ ਬਾਅਦ ਸਬੰਧਤ ਅਥਾਰਟੀ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਿਰਧਾਰਿਤ ਸਮਾਂ ਸੀਮਾ ਲੰਘਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਆਪਣੇ ਪਲਾਟਾਂ ਦੀ ਸਾਫ਼-ਸਫਾਈ ਨਾ ਕਰਵਾਉਣ ਵਾਲਿਆਂ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤਹਿਤ ਹੁਣ ਤੱਕ 150 ਤੋਂ ਵੱਧ ਚਲਾਨ ਕੀਤੇ ਜਾ ਚੁੱਕੇ ਹਨ ਅਤੇ ਪਲਾਟ ਮਾਲਕਾਂ ਨੂੰ 300 ਤੋਂ ਵੱਧ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਇੱਕ ਪਲਾਟ ਮਾਲਕ ਨੂੰ ਨਗਰ ਨਿਗਮ ਵੱਲੋਂ ਉਸ ਦੀ ਪ੍ਰਾਪਰਟੀ ‘ਚੋਂ ਕੂੜਾ ਹਟਾਉਣ ਲਈ ਕੀਤੇ ਗਏ ਖਰਚੇ ਦੇ ਰੂਪ ਵਿੱਚ ₹25,000 ਦਾ ਜੁਰਮਾਨਾ ਲਗਾਇਆ ਗਿਆ ਹੈ। ਡਾ. ਅਗਰਵਾਲ ਨੇ ਅੱਗੇ ਦੱਸਿਆ ਕਿ ਆਪਣੀਆਂ ਖਾਲੀ ਜਾਇਦਾਦਾਂ ‘ਚੋਂ ਕੂੜੇ-ਕਰਕਟ ਦੀ ਸਫ਼ਾਈ ਲਈ ਪ੍ਰਸ਼ਾਸਨ ਪਾਸੋਂ ਮਦਦ ਚਾਹੁਣ ਵਾਲੇ ਲੋਕ ਵੀ ਇਸ ਹੈਲਪਲਾਈਨ ਨੰਬਰ ‘ਤੇ ਸਥਾਨ ਅਤੇ ਪਤਾ ਸਾਂਝਾ ਕਰ ਸਕਦੇ ਹਨ। ਇਸ ਤੋਂ ਇਲਾਵਾ ਵਸਨੀਕ ਆਪਣੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ, ਜਿਨ੍ਹਾਂ ਦੀ ਸਬੰਧਤ ਅਧਿਕਾਰੀਆਂ ਵੱਲੋਂ ਸਮੀਖਿਆ ਕੀਤੀ ਜਾਵੇਗੀ ਅਤੇ ਤੁਰੰਤ ਹੱਲ ਕੀਤਾ ਜਾਵੇਗਾ। ਇਹ ਪਹਿਲ ਸ਼ਹਿਰ ਨੂੰ ਹੋਰ ਸਾਫ਼ ਅਤੇ ਸਵੱਛ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।
ਜਲੰਧਰ ਨੂੰ ਸਾਫ਼-ਸੁਥਰਾ ਬਣਾਉਣ ਲਈ ਡੀਸੀ ਦਫ਼ਤਰ ਨੇ ਜਾਰੀ ਕੀਤੀ ਹੈਲਪਲਾਈਨ: ਖਾਲੀ ਪਲਾਟਾਂ ‘ਚ ਕੂੜਾ ਸੁੱਟਣ ਦੀ ਸੂਚਨਾ ਲਈ WhatsApp ਨੰਬਰ 96462-22555
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੀਤੀ ਪਹਿਲ; 150 ਤੋਂ ਵੱਧ ਚਲਾਨ, 300 ਕਾਰਨ ਦੱਸੋ ਨੋਟਿਸ ਜਾਰੀ, ਪਲਾਟ ਮਾਲਕਾਂ ਨੂੰ ਜੁਰਮਾਨੇ ਵੀ ਲੱਗੇ।
2.9K
ਇਹ ਖ਼ਬਰ ਤੁਹਾਨੂੰ ਕਿਹੋ ਜਿਹੀ ਲੱਗੀ?
ਵਧੀਆ1ਠੀਕ-ਠਾਕ0