ਜਲੰਧਰ: ਚੱਲ ਰਹੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ, ਜਲੰਧਰ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ਾਸਨ ਵੱਲੋਂ ਅਜਿਹੇ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹਾਲਾਤ ਪੂਰੀ ਤਰ੍ਹਾਂ ਆਮ ਵਰਗੇ ਹਨ ਅਤੇ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ। ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸਥਿਤੀ ਉੱਪਰ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚੋਂ ਲੰਘਦੀਆਂ ਸਾਰੀਆਂ ਨਹਿਰਾਂ ਅਤੇ ਨਾਲਿਆਂ ਦੀ ਸਫਾਈ ਕਰਵਾਈ ਗਈ ਹੈ, ਤਾਂ ਜੋ ਪਾਣੀ ਦੀ ਨਿਕਾਸੀ ਵਿੱਚ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਇਹ ਵੀ ਦੱਸਿਆ ਕਿ ਫਿਰ ਵੀ ਜੇਕਰ ਕਿਸੇ ਪਿੰਡ ਵਿੱਚ ਨਿਕਾਸੀ ਵਿੱਚ ਰੁਕਾਵਟ ਆਦਿ ਦੀ ਸਮੱਸਿਆ ਪੇਸ਼ ਆਉਂਦੀ ਹੈ, ਤਾਂ ਵਸਨੀਕ ਸਬੰਧਤ ਐਸ.ਡੀ.ਐਮ. ਨਾਲ ਤੁਰੰਤ ਸੰਪਰਕ ਕਰ ਸਕਦੇ ਹਨ। ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਸੰਭਵ ਕਦਮ ਚੁੱਕੇ ਜਾ ਰਹੇ ਹਨ।
ਜਲੰਧਰ ਪ੍ਰਸ਼ਾਸਨ ਮਾਨਸੂਨ ਦੌਰਾਨ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਡਿਪਟੀ ਕਮਿਸ਼ਨਰ
ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਭਰ ਦੀਆਂ ਨਹਿਰਾਂ ਅਤੇ ਨਾਲਿਆਂ ਦੀ ਸਫਾਈ ਦਾ ਕੀਤਾ ਦਾਅਵਾ, ਕਿਸੇ ਵੀ ਨਿਕਾਸੀ ਸਮੱਸਿਆ ਲਈ ਐਸ.ਡੀ.ਐਮ. ਨਾਲ ਸੰਪਰਕ ਕਰਨ ਦੀ ਅਪੀਲ।
2K
ਇਹ ਖ਼ਬਰ ਤੁਹਾਨੂੰ ਕਿਹੋ ਜਿਹੀ ਲੱਗੀ?
ਵਧੀਆ1ਠੀਕ-ਠਾਕ0