ਜਲੰਧਰ, 15 ਜੁਲਾਈ 2025 – ਜ਼ਿਲ੍ਹੇ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਅਤੇ ਮਿਆਰੀ ਬਣਾਉਣ ਲਈ ਇੱਕ ਨਿਵੇਕਲੀ ਪਹਿਲ ਕਰਦਿਆਂ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ‘ਪੰਜਾਬ ਸੜਕ ਸਫਾਈ ਮਿਸ਼ਨ’ ਸ਼ੁਰੂ ਕੀਤਾ ਗਿਆ ਹੈ। ਇਸ ਮਿਸ਼ਨ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਨੇ 10 ਕਿਲੋਮੀਟਰ ਤੱਕ ਦੀਆਂ 51 ਸੜਕਾਂ ਨੂੰ ‘ਗੋਦ’ ਲਿਆ ਹੈ। ਇਸ ਦਾ ਮੁੱਖ ਉਦੇਸ਼ ਜ਼ਿਲ੍ਹੇ ਭਰ ਵਿੱਚ ਸੜਕਾਂ ਦੀ ਸਥਿਤੀ ਨੂੰ ਬਿਹਤਰ ਬਣਾਉਣਾ ਹੈ।
ਡਿਪਟੀ ਕਮਿਸ਼ਨਰ ਨੇ ਖੁਦ ਜਲੰਧਰ-ਫਗਵਾੜਾ ਸੜਕ (ਜਲੰਧਰ ਦੀ ਹੱਦ ਤੱਕ) ਨੂੰ ਗੋਦ ਲਿਆ ਹੈ, ਜਿਸ ਦਾ ਉਹ ਵਿਅਕਤੀਗਤ ਤੌਰ ’ਤੇ ਧਿਆਨ ਰੱਖਣਗੇ। ਇਸ ਉਪਰਾਲੇ ਤਹਿਤ ਉਹ ਬਲੈਕ ਸਪਾਟਸ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕਰਨ, ਇੰਜੀਨੀਅਰਿੰਗ ਦੇ ਨੁਕਸਾਂ ਨੂੰ ਠੀਕ ਕਰਨ, ਅਤੇ ਨਗਰ ਨਿਗਮ ਤੇ ਕੌਮੀ ਹਾਈਵੇ ਅਥਾਰਟੀ ਰਾਹੀਂ ਸੜਕਾਂ ਦੀ ਸਫਾਈ ਅਤੇ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣਗੇ।
ਇਸੇ ਤਰ੍ਹਾਂ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਵੀ ਇਸ ਮਿਸ਼ਨ ਤਹਿਤ 10-10 ਕਿਲੋਮੀਟਰ ਦੇ ਸੜਕੀ ਹਿੱਸੇ ਗੋਦ ਲਏ ਗਏ ਹਨ। ਡਾ. ਅਗਰਵਾਲ ਨੇ ਇਸ ਸਬੰਧੀ ਕੀਤੀ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮਿਸ਼ਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਦੇਸ਼ ਦੇ ਸਭ ਤੋਂ ਸਾਫ਼-ਸੁਥਰੇ ਰਾਜਾਂ ਵਿੱਚੋਂ ਇੱਕ ਬਣਾਉਣ ਦੇ ਸੁਪਨੇ ਤੋਂ ਪ੍ਰੇਰਿਤ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਮਨੋਨੀਤ ਅਧਿਕਾਰੀ ਆਪਣੇ ਨਿਰਧਾਰਤ ਸੜਕੀ ਹਿੱਸੇ ਦੀ ਦੇਖਭਾਲ ਦੀ ਵਿਅਕਤੀਗਤ ਜ਼ਿੰਮੇਵਾਰੀ ਲਵੇਗਾ, ਜਿਸ ਵਿੱਚ ਰੋਜ਼ਾਨਾ ਨਿਰੀਖਣ, ਸਮੇਂ ਸਿਰ ਟੋਇਆਂ ਦੀ ਮੁਰੰਮਤ, ਸਪਸ਼ਟ ਰੋਡ ਮਾਰਕਿੰਗ, ਫੁੱਟਪਾਥਾਂ ਦਾ ਰੱਖ-ਰਖਾਅ, ਕਾਰਜਸ਼ੀਲ ਸਟ੍ਰੀਟ ਲਾਈਟਾਂ, ਕੂੜੇ ਨੂੰ ਨਿਯਮਿਤ ਤੌਰ ‘ਤੇ ਚੁਕਵਾਉਣਾ ਸਮੇਤ ਸਮੁੱਚੀ ਸਾਫ਼-ਸਫ਼ਾਈ ਸ਼ਾਮਲ ਹੋਵੇਗੀ। ਇਸ ਨਾਲ ਸੜਕ ਸੁਰੱਖਿਆ ਅਤੇ ਆਵਾਜਾਈ ਵਿੱਚ ਵੀ ਸੁਧਾਰ ਹੋਵੇਗਾ।
www.feedfront.in
ਜਲੰਧਰ ਵਿੱਚ ‘ਪੰਜਾਬ ਸੜਕ ਸਫਾਈ ਮਿਸ਼ਨ’ ਦਾ ਆਗਾਜ਼: ਡੀਸੀ ਸਮੇਤ ਸੀਨੀਅਰ ਅਧਿਕਾਰੀਆਂ ਨੇ ਗੋਦ ਲਈਆਂ 51 ਸੜਕਾਂ
✍️ By: Sarwan Hans
👁️ Trending Views till today 11:10 AM