ਨਕੋਦਰ: ਆਮ ਆਦਮੀ ਪਾਰਟੀ (ਆਪ) ਹਾਈ ਕਮਾਂਡ ਨੇ ਨਕੋਦਰ ਦੇ ਫਾਊਂਡਰ ਮੈਂਬਰ ਜਸਵੀਰ ਸਿੰਘ ਧੰਜਲ ਨੂੰ ਹਲਕਾ ਸੰਗਠਨ ਇੰਚਾਰਜ ਨਕੋਦਰ ਨਿਯੁਕਤ ਕਰਕੇ ਉਨ੍ਹਾਂ ਦਾ ਮਾਣ ਸਨਮਾਨ ਕੀਤਾ ਹੈ। ਜਸਵੀਰ ਸਿੰਘ ਧੰਜਲ ਪਾਰਟੀ ਦੇ ਸ਼ੁਰੂਆਤੀ ਮੈਂਬਰਾਂ ਵਿੱਚੋਂ ਹਨ ਅਤੇ ਉਨ੍ਹਾਂ ਨੇ ਪਾਰਟੀ ਲਈ ਬਹੁਤ ਮਿਹਨਤ ਕੀਤੀ ਹੈ। ਪਾਰਟੀ ਹਾਈ ਕਮਾਂਡ ਨੇ ਉਨ੍ਹਾਂ ਦੀ ਇਸ ਮਿਹਨਤ ਅਤੇ ਸਮਰਪਣ ਨੂੰ ਦੇਖਦੇ ਹੋਏ ਪਹਿਲਾਂ ਵੀ ਕਈ ਵਾਰ ਪਾਰਟੀ ਦੇ ਅਹੁਦੇ ਦੇ ਕੇ ਉਨ੍ਹਾਂ ਦਾ ਮਾਣ ਵਧਾਇਆ ਸੀ। ਉਨ੍ਹਾਂ ਨੇ ਆਪਣੀਆਂ ਪਿਛਲੀਆਂ ਜ਼ਿੰਮੇਵਾਰੀਆਂ ਨੂੰ ਵੀ ਬਹੁਤ ਵਧੀਆ ਤਰੀਕੇ ਨਾਲ ਨਿਭਾਇਆ ਹੈ। ਜਸਵੀਰ ਸਿੰਘ ਧੰਜਲ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦੇ ਹੋਏ, ਪਾਰਟੀ ਨੇ ਇਸ ਵਾਰ ਉਨ੍ਹਾਂ ਨੂੰ ਹਲਕਾ ਸੰਗਠਨ ਨਕੋਦਰ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨਾਲ ਉਨ੍ਹਾਂ ਦਾ ਸਨਮਾਨ ਹੋਰ ਵਧਿਆ ਹੈ। ਇਸ ਮੌਕੇ ‘ਤੇ ਜਸਵੀਰ ਸਿੰਘ ਧੰਜਲ ਨੇ ਪਾਰਟੀ ਹਾਈ ਕਮਾਂਡ ਅਤੇ ਹਲਕਾ ਨਕੋਦਰ ਦੇ ਵਿਧਾਇਕਾ ਇੰਦਰਜੀਤ ਕੌਰ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨ, ਮਨ ਅਤੇ ਧਨ ਨਾਲ ਨਿਭਾਉਣਗੇ।
ਜਸਵੀਰ ਸਿੰਘ ਧੰਜਲ ਬਣੇ ਹਲਕਾ ਨਕੋਦਰ ਦੇ ਸੰਗਠਨ ਇੰਚਾਰਜ: ‘ਆਪ’ ਹਾਈ ਕਮਾਂਡ ਵੱਲੋਂ ਸਨਮਾਨ
ਨਕੋਦਰ 'ਚ ਪਾਰਟੀ ਦੇ ਫਾਊਂਡਰ ਮੈਂਬਰ ਧੰਜਲ ਦੀ ਮਿਹਨਤ ਅਤੇ ਵਫ਼ਾਦਾਰੀ ਦਾ ਫਲ, MLA ਇੰਦਰਜੀਤ ਕੌਰ ਮਾਨ ਦਾ ਕੀਤਾ ਧੰਨਵਾਦ
2K
ਇਹ ਖ਼ਬਰ ਤੁਹਾਨੂੰ ਕਿਹੋ ਜਿਹੀ ਲੱਗੀ?
ਵਧੀਆ0ਠੀਕ-ਠਾਕ0