ਨਕੋਦਰ: ਹਲਕਾ ਨਕੋਦਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਹੱਕ ਵਿੱਚ ਆਏ ਨਤੀਜਿਆਂ ‘ਤੇ ਲੁਧਿਆਣਾ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਇਨ੍ਹਾਂ ਨਤੀਜਿਆਂ ‘ਤੇ ਤਸੱਲੀ ਪ੍ਰਗਟ ਕਰਦਿਆਂ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਲੁਧਿਆਣਾ ਦੇ ਲੋਕਾਂ ਨੇ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੌਰਾਨ ਚੱਲ ਰਹੇ ਵਿਕਾਸ ਦੇ ਕੰਮਾਂ ‘ਤੇ ਮੋਹਰ ਲਾਈ ਹੈ। ਉਨ੍ਹਾਂ ਨੇ ਲੁਧਿਆਣਾ ਵਾਸੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਵਿਕਾਸ ਦੀ ਸਹੀ ਲੀਹ ਚੁਣਨ ‘ਤੇ ਮੁਬਾਰਕਬਾਦ ਦਿੱਤੀ। ਵਿਧਾਇਕਾ ਮਾਨ ਨੇ ਅੱਗੇ ਕਿਹਾ ਕਿ ਗੁਜਰਾਤ ਅਤੇ ਪੰਜਾਬ ਵਿੱਚ ਹੋਈ ਇਹ ਜਿੱਤ ਸਾਫ਼ ਦਿਖਾ ਰਹੀ ਹੈ ਕਿ ਲੋਕਾਂ ਦਾ ਰੁਝਾਨ ਹੁਣ ਸਿਰਫ਼ ‘ਆਪ’ ਵੱਲ ਹੈ। ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਦੌਰਾਨ ਪਾਰਟੀ ਫਿਰ ਜਿੱਤ ਹਾਸਲ ਕਰੇਗੀ ਅਤੇ ਸੂਬੇ ਵਿੱਚ ਮੁੜ ਤੋਂ ਸਰਕਾਰ ਬਣਾਉਣਾ ਯਕੀਨੀ ਬਣਾਏਗੀ।
ਲੁਧਿਆਣਾ ਵਾਸੀਆਂ ਦਾ ਧੰਨਵਾਦ, ਵਿਕਾਸ ਦੀ ਸਹੀ ਲੀਹ ਚੁਣੀ: ਵਿਧਾਇਕ ਇੰਦਰਜੀਤ ਕੌਰ ਮਾਨ
'ਆਪ' ਦੀਆਂ ਲੋਕ ਭਲਾਈ ਨੀਤੀਆਂ 'ਤੇ ਲੋਕਾਂ ਦੀ ਮੋਹਰ, 2027 ਵਿੱਚ ਫਿਰ ਜਿੱਤ ਦਾ ਦਾਅਵਾ
3.9K
ਇਹ ਖ਼ਬਰ ਤੁਹਾਨੂੰ ਕਿਹੋ ਜਿਹੀ ਲੱਗੀ?
ਵਧੀਆ0ਠੀਕ-ਠਾਕ0