ਨਕੋਦਰ: ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਨਕੋਦਰ ਹਲਕੇ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਅਤੇ ਕਾਂਗਰਸ ਪਾਰਟੀ ਦੇ ਸਾਂਝੇ ਉਮੀਦਵਾਰਾਂ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਬਸਪਾ ਵਿਧਾਨ ਸਭਾ ਹਲਕਾ ਨਕੋਦਰ ਦੇ ਸਾਬਕਾ ਪ੍ਰਧਾਨ ਮਲਕੀਤ ਚੁੰਬਰ ਦੀ ਅਗਵਾਈ ਹੇਠ ਪਿੰਡ ਨਵਾਂ ਪਿੰਡ ਸ਼ੌਕੀਆ ਦੇ ਨਿਵਾਸੀਆਂ ਨੇ ਦੋਵਾਂ ਪਾਰਟੀਆਂ ਦੇ ਸਾਂਝੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ ਹੈ।
ਇਨ੍ਹਾਂ ਉਮੀਦਵਾਰਾਂ ਨੂੰ ਮਿਲਿਆ ਸਮਰਥਨ:
- ਬਲਾਕ ਸੰਮਤੀ ਮੈਂਬਰ (ਲਿੱਤਰਾਂ ਜੋਨ 7): ਪੁਸ਼ਪਾ ਰਾਣੀ (ਸਾਬਕਾ ਸਰਪੰਚ, ਪਿੰਡ ਸਿੱਧਵਾਂ ਸਟੇਸ਼ਨ)
- ਜ਼ਿਲ੍ਹਾ ਪ੍ਰੀਸ਼ਦ ਮੈਂਬਰ: ਸ੍ਰੀਮਤੀ ਹਰਜਿੰਦਰ ਕੌਰ (ਸਾਬਕਾ ਸਰਪੰਚ, ਪਿੰਡ ਸੰਘੇ ਜਗੀਰ)
ਇਸ ਮੌਕੇ ‘ਤੇ ਬੀਬੀਆਂ ਭਾਰੀ ਗਿਣਤੀ ਵਿੱਚ ਹਾਜ਼ਰ ਸਨ। ਪਿੰਡ ਨਿਵਾਸੀਆਂ ਸਮੇਤ ਬਹੁਜਨ ਸਮਾਜ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਵਰਕਰ ਵੀ ਮੌਜੂਦ ਸਨ, ਜਿਨ੍ਹਾਂ ਨੇ ਗਠਜੋੜ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਡਟ ਕੇ ਪ੍ਰਚਾਰ ਕਰਨ ਦਾ ਪ੍ਰਣ ਲਿਆ।

