ਚੰਡੀਗੜ੍ਹ, 27 ਅਗਸਤ 2025 – ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਆਈਪੀਐੱਸ ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ (SPS: 1997) ਦੀ ਮੁਅੱਤਲੀ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀ ਹੈ। ਇਹ ਹੁਕਮ ਗਵਰਨਰ ਪੰਜਾਬ ਦੀ ਮਨਜ਼ੂਰੀ ਤੋਂ ਬਾਅਦ ਜਾਰੀ ਕੀਤੇ ਗਏ ਹਨ। ਗ੍ਰਹਿ ਮਾਮਲਿਆਂ ਦੇ ਵਿਭਾਗ ਵੱਲੋਂ ਜਾਰੀ ਆਦੇਸ਼ ਅਨੁਸਾਰ, 25 ਅਪ੍ਰੈਲ 2025 ਨੂੰ ਜਾਰੀ ਕੀਤੀ ਗਈ ਮੁਅੱਤਲੀ ਨੂੰ ਵਾਪਸ ਲੈ ਲਿਆ ਗਿਆ ਹੈ। ਇਸ ਫੈਸਲੇ ਤੋਂ ਬਾਅਦ, ਹੁਣ ਪਰਮਾਰ ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਨੂੰ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਇਹ ਵੀ ਦੱਸਿਆ ਗਿਆ ਹੈ ਕਿ ਅਧਿਕਾਰੀ ਦੀ ਨਵੀਂ ਤਾਇਨਾਤੀ ਸਬੰਧੀ ਆਦੇਸ਼ ਜਲਦੀ ਹੀ ਜਾਰੀ ਕੀਤੇ ਜਾਣਗੇ। ਇਹ ਫੈਸਲਾ “ਸਬੰਧਤ ਅਥਾਰਟੀ” ਦੀ ਮਨਜ਼ੂਰੀ ਤੋਂ ਬਾਅਦ ਲਿਆ ਗਿਆ ਹੈ। ਇਸ ਹੁਕਮ ਦੀ ਕਾਪੀ ਕੇਂਦਰੀ ਗ੍ਰਹਿ ਮੰਤਰਾਲੇ ਸਮੇਤ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਡੀਜੀਪੀ ਪੰਜਾਬ ਅਤੇ ਵਿਜੀਲੈਂਸ ਵਿਭਾਗ ਨੂੰ ਵੀ ਭੇਜੀ ਗਈ ਹੈ। ਆਦੇਸ਼ ‘ਤੇ ਵਧੀਕ ਮੁੱਖ ਸਕੱਤਰ, ਗ੍ਰਹਿ ਮਾਮਲੇ, ਪੰਜਾਬ ਆਲੋਕ ਸ਼ੇਖਰ ਦੇ ਦਸਤਖਤ ਹਨ।
ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਆਈ ਪੀ ਐੱਸ ਸੁਰਿੰਦਰ ਪਾਲ ਸਿੰਘ ਪਰਮਾਰ ਦੀ ਮੁਅੱਤਲੀ ਰੱਦ
25 ਅਪ੍ਰੈਲ 2025 ਨੂੰ ਜਾਰੀ ਹੋਇਆ ਸੀ ਮੁਅੱਤਲੀ ਦਾ ਹੁਕਮ, ਹੁਣ ਡੀਜੀਪੀ ਪੰਜਾਬ ਨੂੰ ਰਿਪੋਰਟ ਕਰਨ ਦੇ ਨਿਰਦੇਸ਼।
5.9K
ਇਹ ਖ਼ਬਰ ਤੁਹਾਨੂੰ ਕਿਹੋ ਜਿਹੀ ਲੱਗੀ?
ਵਧੀਆ3ਠੀਕ-ਠਾਕ0