ਨਕੋਦਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਤਹਿਤ ਜ਼ਿਲ੍ਹਾ ਜਲੰਧਰ ਦੇ ਹਰੇਕ ਹਲਕੇ ਨੂੰ 5-5 ਕਰੋੜ ਰੁਪਏ ਦਿੱਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਨਕੋਦਰ ਦੇ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਇਸ ਨਾਲ ਪਿੰਡਾਂ ਵਿੱਚ ਨੌਜਵਾਨਾਂ ਲਈ ਜਿਮ, ਖੇਡ ਮੈਦਾਨ, ਧਰਮਸ਼ਾਲਾ, ਪਾਰਕ, ਸੀਵਰੇਜ ਅਤੇ ਗਲੀਆਂ ਵਿੱਚ ਇੰਟਰਲੌਕ ਲਗਾਉਣ ਵਰਗੇ ਵਿਕਾਸ ਕਾਰਜਾਂ ਦੀ ਹਨੇਰੀ ਆ ਗਈ ਹੈ। ਇਹ ਵਿਚਾਰ ਉਨ੍ਹਾਂ ਨੇ ਪਿੰਡ ਸ਼ਾਹਪੁਰ ਪੰਡੋਰੀ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਰਵਾਇਤੀ ਪਾਰਟੀਆਂ ਨੂੰ ਛੱਡ ਕੇ ‘ਆਪ’ ਨਾਲ ਜੁੜ ਰਹੀਆਂ ਪੰਚਾਇਤਾਂ
ਬੀਬੀ ਮਾਨ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਤੇਜ਼ੀ ਨਾਲ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਲਗਭਗ 85% ਪੰਚਾਇਤਾਂ ‘ਆਪ’ ਦੀਆਂ ਹਨ, ਅਤੇ ਬਾਕੀ 15% ਰਵਾਇਤੀ ਪਾਰਟੀਆਂ ਦੀਆਂ ਪੰਚਾਇਤਾਂ ਵੀ ਹੁਣ ਇੱਕ-ਇੱਕ ਕਰਕੇ ‘ਆਪ’ ਵਿੱਚ ਸ਼ਾਮਲ ਹੋ ਰਹੀਆਂ ਹਨ। ਇਸੇ ਦੀ ਮਿਸਾਲ ਦਿੰਦਿਆਂ ਬੀਬੀ ਮਾਨ ਨੇ ਦੱਸਿਆ ਕਿ ਅੱਜ ਪਿੰਡ ਸ਼ਾਹਪੁਰ ਪੰਡੋਰੀ ਦੀ ਪੰਚਾਇਤ ਬਲਾਕ ਪ੍ਰਧਾਨ ਸੁਰਿੰਦਰ ਉੱਗੀ ਅਤੇ ਹਲਕਾ ਸੰਗਠਨ ਇੰਚਾਰਜ ਜਸਵੀਰ ਧੰਜਲ ਦੀ ਪ੍ਰੇਰਨਾ ਸਦਕਾ ‘ਆਪ’ ਵਿੱਚ ਸ਼ਾਮਲ ਹੋਈ ਹੈ।
ਪਿੰਡ ਸ਼ਾਹਪੁਰ ਪੰਡੋਰੀ ਦੀ ਪੰਚਾਇਤ ਸਮੇਤ ਕਈ ਮੋਹਤਬਰ ਵਿਅਕਤੀ ਸ਼ਾਮਲ
ਇਸ ਮੌਕੇ ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪਿੰਡ ਦੇ ਸਰਪੰਚ ਗੁਰਮੇਲ ਸਿੰਘ, ਸਾਬਕਾ ਸਰਪੰਚ ਮਲਕੀਤ ਸਿੰਘ, ਪੰਚ ਸੰਦੀਪ ਕੌਰ, ਪੰਚ ਕੁਲਵਿੰਦਰ ਕੌਰ, ਪੰਚ ਅਮਰਜੀਤ ਕੌਰ, ਅਤੇ ਵੱਡੀ ਗਿਣਤੀ ਵਿੱਚ ਪਿੰਡ ਦੇ ਹੋਰ ਮੋਹਤਬਰ ਵਿਅਕਤੀ ਸ਼ਾਮਲ ਸਨ। ਬੀਬੀ ਮਾਨ ਨੇ ਇਨ੍ਹਾਂ ਸਾਰਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਮੌਜੂਦ ਬਾਕੀ ਪ੍ਰਮੁੱਖ ਵਿਅਕਤੀਆਂ ਵਿੱਚ ਬਲਰਾਜ, ਸਰਬਜੀਤ, ਅਜੀਤ ਸਿੰਘ, ਸਵਰਨ ਸਿੰਘ, ਗੁਰਦੀਪ ਸਿੰਘ, ਹਰਮੇਸ਼ ਲਾਲ, ਲਛਮਣ ਸਿੰਘ, ਗੁਰਪ੍ਰੀਤ, ਪਰਮਵੀਰ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ, ਬੱਗਾ, ਅਮਰਜੀਤ ਲਾਡੀ, ਜਗਰੂਪ ਸਿੰਘ, ਜਸਵਿੰਦਰ ਸਿੰਘ, ਬੱਲੂ, ਅਤੇ ਕਈ ਔਰਤਾਂ ਸ਼ਾਮਲ ਸਨ।