ਸ਼ਾਹਕੋਟ: ਹਲਕਾ ਸ਼ਾਹਕੋਟ ਤੋਂ ਵਿਧਾਇਕ ਸ: ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਦੂਸਰੀ ਵਾਰ ਰੂਰਲ ਪ੍ਰਧਾਨ ਚੁਣੇ ਜਾਣ ‘ਤੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਹਲਕਾ ਨਕੋਦਰ ਦੇ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ ਵੀ ਉਨ੍ਹਾਂ ਨੂੰ ਵਧਾਈ ਦੇਣ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ। ਡਾ. ਨਵਜੋਤ ਸਿੰਘ ਦਾਹੀਆ ਨੇ ਸ: ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਉੱਪਲਬਧੀ ‘ਤੇ ਦਿਲੋਂ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸ: ਲਾਡੀ ਸ਼ੇਰੋਵਾਲੀਆ ਦੀ ਦੂਸਰੀ ਵਾਰ ਪ੍ਰਧਾਨਗੀ ਉਨ੍ਹਾਂ ਦੀ ਲੋਕਪ੍ਰਿਅਤਾ, ਕਾਰਜਸ਼ੈਲੀ ਅਤੇ ਪਾਰਟੀ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ: ਲਾਡੀ ਸ਼ੇਰੋਵਾਲੀਆ ਆਪਣੀ ਨਵੀਂ ਪਾਰੀ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਰੂਰਲ ਖੇਤਰਾਂ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨਗੇ। ਇਸ ਮੌਕੇ ‘ਤੇ ਦੋਵਾਂ ਆਗੂਆਂ ਵਿਚਾਲੇ ਰਾਜਨੀਤਿਕ ਅਤੇ ਸਮਾਜਿਕ ਮੁੱਦਿਆਂ ‘ਤੇ ਵੀ ਵਿਚਾਰ-ਵਟਾਂਦਰਾ ਹੋਇਆ।
www.feedfront.in
ਸ: ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਦੂਜੀ ਵਾਰ ਰੂਰਲ ਪ੍ਰਧਾਨ ਬਣਨ ‘ਤੇ ਡਾ. ਨਵਜੋਤ ਸਿੰਘ ਦਾਹੀਆ ਵੱਲੋਂ ਵਧਾਈ
✍️ By: Narinder Singh Bhatti
👁️ Trending Views till today 03:50 AM