ਹੁਸ਼ਿਆਰਪੁਰ: ਪੰਜਾਬੀ ਸੰਗੀਤ ਜਗਤ ਲਈ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਸਿੱਧ ਸੂਫ਼ੀ ਗਾਇਕਾ ਸੋਨੀਆ ਸ਼ਰਮਾ ਦੇ ਪਿਤਾ ਜੀ, ਸ੍ਰੀ ਵਿਕਰਮ ਸ਼ਰਮਾ ਉਰਫ਼ ਹੀਰਾ ਲਾਲ ਸ਼ਰਮਾ, ਲੰਬੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਹਨ। ਗਾਇਕਾ ਸੋਨੀਆ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਜੀ ਪਿਛਲੇ ਕਾਫ਼ੀ ਸਮੇਂ ਤੋਂ ਕੈਂਸਰ ਦੀ ਭਿਆਨਕ ਬਿਮਾਰੀ ਤੋਂ ਪੀੜਤ ਸਨ ਅਤੇ ਵੱਖ-ਵੱਖ ਨਿੱਜੀ ਹਸਪਤਾਲਾਂ ਤੋਂ ਇਲਾਜ ਕਰਵਾ ਰਹੇ ਸਨ। ਉਹ 6 ਨਵੰਬਰ ਨੂੰ ਰਾਤ 11 ਵਜੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਪੰਜਾਬੀ ਸੰਗੀਤ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੋਨੀਆ ਸ਼ਰਮਾ ਦੇ ਪ੍ਰਸ਼ੰਸਕਾਂ ਵੱਲੋਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ।
ਅੰਤਿਮ ਅਰਦਾਸ ਅਤੇ ਪਾਠ ਦਾ ਭੋਗ
ਸ੍ਰੀ ਵਿਕਰਮ ਸ਼ਰਮਾ ਜੀ (ਉਰਫ਼ ਹੀਰਾ ਲਾਲ ਸ਼ਰਮਾ) ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਅਤੇ ਪਾਠ ਦਾ ਭੋਗ ਮਿਤੀ 15 ਨਵੰਬਰ, ਦਿਨ ਸ਼ਨੀਵਾਰ ਨੂੰ ਪਾਇਆ ਜਾਵੇਗਾ। ਸਥਾਨ: ਮੁਹੱਲਾ ਨੀਲ ਕੰਠ, ਟਾਂਡਾ ਰੋਡ, ਹੁਸ਼ਿਆਰਪੁਰ। ਪਰਿਵਾਰ ਵੱਲੋਂ, ਸਪੁੱਤਰੀ ਸੂਫ਼ੀ ਗਾਇਕਾ ਸੋਨੀਆ ਸ਼ਰਮਾ (62836 30115) ਨੇ ਸਮੂਹ ਸੱਜਣਾਂ ਨੂੰ ਹੱਥ ਜੋੜ ਕੇ ਬੇਨਤੀ ਕੀਤੀ ਹੈ ਕਿ ਉਹ ਅੰਤਿਮ ਅਰਦਾਸ ਵਿੱਚ ਪਹੁੰਚ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਕ੍ਰਿਪਾਲਤਾ ਕਰਨ।

