ਨਕੋਦਰ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਹਲਕਾ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਤਰਨਤਾਰਨ ਤੋਂ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁੱਖ ਪ੍ਰਗਟਾਇਆ ਹੈ। ਵਿਧਾਇਕਾ ਮਾਨ ਨੇ ਕਿਹਾ ਕਿ ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ਦੀ ਖ਼ਬਰ ਬਹੁਤ ਹੀ ਪੀੜਾਦਾਇਕ ਹੈ। ਉਨ੍ਹਾਂ ਨੇ ਡਾ. ਸੋਹਲ ਨੂੰ ਇੱਕ ਈਮਾਨਦਾਰ, ਮਿਹਨਤੀ ਅਤੇ ਸੰਘਰਸ਼ਸ਼ੀਲ ਜਨਸੇਵਕ ਦੱਸਿਆ, ਜਿਨ੍ਹਾਂ ਨੇ ਪੰਜਾਬ ਅਤੇ ਪਾਰਟੀ ਦੀ ਸੇਵਾ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕੀਤਾ।
ਇੰਦਰਜੀਤ ਕੌਰ ਮਾਨ ਨੇ ਅਰਦਾਸ ਕੀਤੀ ਕਿ ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ ਅਤੇ ਉਨ੍ਹਾਂ ਦੇ ਪਰਿਵਾਰ ਤੇ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਅਤੇ ਦੁੱਖ ਸਹਿਣ ਦੀ ਸ਼ਕਤੀ ਪ੍ਰਦਾਨ ਕਰੇ। ਆਪਣੇ ਸ਼ੋਕ ਸੰਦੇਸ਼ ਵਿੱਚ, ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੁਣ ਕੇ ਬੇਹੱਦ ਦੁੱਖ ਹੋਇਆ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ ਉਹ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੂਰੀ ਪਾਰਟੀ ਡਾ. ਸੋਹਲ ਦੇ ਪਰਿਵਾਰ ਨਾਲ ਖੜ੍ਹੀ ਹੈ।